ਸਾਵਨ ਵਿਹਾਰ ’ਚ ਵਾਰਿਸ ਪੰਜਾਬ ਪਾਰਟੀ ਨਾਲ ਜੁੜੇ ਕਈ ਪਰਿਵਾਰ ਸਾਵਨ ਵਿਹਾਰ ’ਚ ਵਾਰਿਸ ਪੰਜਾਬ ਦੀ ਦਸਤਕ, ਮੀਟਿੰਗ ਦੌਰਾਨ ਕਈ ਪਰਿਵਾਰ ਜਥੇਬੰਦੀ ਨਾਲ ਜੁੜੇ
Publish Date: Tue, 15 Sep 2026 11:13 PM (IST)
Updated Date: Wed, 16 Sep 2026 04:15 AM (IST)
-ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਤੇ ਮਸਲਿਆਂ ਸਬੰਧੀ ਜ਼ਮੀਨੀ ਪੱਧਰ ’ਤੇ ਆਵਾਜ਼ ਕਰਾਂਗੇ ਬੁਲੰਦ ਜਗਦੀਪ, ਪੰਜਾਬੀ ਜਾਗਰਣ, ਭਾਮੀਆਂ ਕਲਾਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਸਿਆਸੀ ਸਰਗਰਮੀਆਂ ਦਰਮਿਆਨ ਵਾਰਿਸ ਪੰਜਾਬ ਵੱਲੋਂ ਵੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 22 ਦੇ ਸਾਵਨ ਵਿਹਾਰ ਇਲਾਕੇ ਵਿੱਚ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਹਰਦੀਪ ਸਿੰਘ ਝੁੰਗੀਆਂ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਸਿਆਸੀ ਪਿਛੋਕੜ ਨਾਲ ਸਬੰਧਤ ਕਈ ਪਰਿਵਾਰਾਂ ਵੱਲੋਂ ਵਾਰਿਸ ਪੰਜਾਬ ਨਾਲ ਜੁੜਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਝੁੰਗੀਆਂ ਨੇ ਨਵੇਂ ਜੁੜੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਸਮਰਥਨ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਦੇ ਰਿਹਾ ਹੈ। ਹਰਦੀਪ ਸਿੰਘ ਝੁੰਗੀਆਂ ਨੇ ਕਿਹਾ ਕਿ ਵਾਰਿਸ ਪੰਜਾਬ ਦਾ ਮਕਸਦ ਪੰਜਾਬ ਦੇ ਹੱਕਾਂ, ਸੂਬੇ ਨਾਲ ਜੁੜੇ ਲੋਕ ਮਸਲਿਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸਿਰਫ਼ ਸਿਆਸੀ ਸਰਗਰਮੀਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਬਣਨ ’ਤੇ ਜ਼ੋਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਵੱਖ-ਵੱਖ ਇਲਾਕਿਆਂ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸਥਾਨਕ ਪੱਧਰ ਦੇ ਮੁੱਦਿਆਂ ਨੂੰ ਵੀ ਚੁੱਕਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੰਜਾਬ ਪੱਖੀ ਸੋਚ ਨਾਲ ਜੁੜਨ ਅਤੇ ਆਪਣੇ ਹੱਕਾਂ ਨਾਲ ਸਬੰਧਤ ਮੁੱਦਿਆਂ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਝੁੰਗੀਆਂ ਨੇ ਸਾਵਨ ਵਿਹਾਰ ਵਿੱਚ ਮੀਟਿੰਗ ਦੇ ਆਯੋਜਨ ਅਤੇ ਲੋਕਾਂ ਦੀ ਵੱਡੀ ਸ਼ਮੂਲੀਅਤ ਲਈ ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਚੰਨਾ ਅਤੇ ਲਖਬੀਰ ਸਿੰਘ ਲੱਖਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਮਿਲ ਰਿਹਾ ਸਹਿਯੋਗ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਜਰਨੈਲ ਸਿੰਘ, ਅਮਰੀਕ ਸਿੰਘ, ਗੁਰਭੇਜ ਸਿੰਘ, ਮਲਕੀਅਤ ਸਿੰਘ, ਗਗਨਦੀਪ ਸਿੰਘ, ਪਿਆਰਾ ਸਿੰਘ, ਕ੍ਰਿਪਾਲ ਸਿੰਘ, ਸੰਦੀਪ ਸਿੰਘ, ਗੋਬਿੰਦ ਸਿੰਘ, ਸੁਰੇਸ਼ ਕੁਮਾਰ, ਗੁਰਵਿੰਦਰ ਸਿੰਘ ਕਾਲਾ, ਗੁਰਵਿੰਦਰ ਸਿੰਘ ਜੱਗਾ, ਦਵਿੰਦਰ ਵਰਮਾ, ਰਣਜੀਤ ਸਿੰਘ ਰਾਜੂ, ਹਰਮਿੰਦਰ ਸਿੰਘ ਅਤੇ ਸੰਦੀਪ ਸਿੰਘ ਸੋਨੂੰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।---