- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ

-ਗੁਰੂਘਰ ’ਚ ਕਰਵਾਇਆ ਹਫ਼ਤਾਵਾਰੀ ਕੀਰਤਨ ਸਮਾਗਮ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਉਨ੍ਹਾਂ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਜਿਸ ਸਦਕਾ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਨੇ ਕੀਰਤਨ ਦੌਰਾਨ ਜੁੜ ਕੇ ਬੈਠੀ ਸੰਗਤ ਨੂੰ ਧਰਮ ਦੇ ਮਾਰਗ ’ਤੇ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਭਾਈ ਗਗਨਪ੍ਰੀਤ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਤੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ, ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ’ਤੇ ਭਾਈ ਗਗਨਪ੍ਰੀਤ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਕੀਰਤਨ ਸਮਾਗਮ ’ਚ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ ,ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ, ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।