- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਨੰਗਲ ਵਿਖੇ ਵਿਸੇਸ਼ ਸਨਮਾਨ ਸਮਾਗਮ ਕਰਵਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਜੋਗੀ ਪੀਰ ਯੂਥ ਸਪੋਰਟਸ ਕਲੱਬ ਨੰਗਲ ਅਤੇ ਮਾਲਵਾ ਸਪੋਰਟਸ ਕਲੱਬ ਅਹਿਮਦਗੜ੍ਹ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਨੰਗਲ ਵਿਖੇ ਇੱਕ ਵਿਸੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੋਵੇਂ ਕਲੱਬਾਂ ਵੱਲੋਂ ਭਲਵਾਨੀ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਪਹਿਲਵਾਨ ਅਕਾਸ਼ ਗੋਪਾਲਪੁਰ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮਾਨ ਨੇ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ, ਉਨ੍ਹਾਂ ਦਾ ਮਾਣ-ਸਨਮਾਨ ਕਰਨਾ ਅਤੇ ਉਨ੍ਹਾਂ ਦੀ ਖੁਰਾਕ ਤੇ ਲੁੜੀਂਦੀਆਂ ਸਹੂਲਤਾਂ ਦਾ ਧਿਆਨ ਰੱਖਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਖਿਡਾਰੀ ਆਪਣੀ ਮਿਹਨਤ ਨਾਲ ਨਾ ਸਿਰਫ਼ ਪਰਿਵਾਰ ਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ, ਸਗੋਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਵੀ ਬਣਦੇ ਹਨ। ਅੱਜ ਜਦੋਂ ਪੰਜਾਬ ਦਾ ਨੌਜਵਾਨ ਨਸ਼ਿਆਂ ਵਰਗੀਆਂ ਗੰਭੀਰ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਸਮੇਂ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਵੱਲ ਲਿਜਾਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਖਿਡਾਰੀਆਂ ਦੀ ਸਫਲਤਾ ਤੇ ਉਨ੍ਹਾਂ ਨੂੰ ਮਿਲਣ ਵਾਲਾ ਸਨਮਾਨ ਹੋਰ ਬੱਚਿਆਂ ਨੂੰ ਵੀ ਖੇਡ ਮੈਦਾਨ ਨਾਲ ਜੁੜਨ ਲਈ ਉਤਸ਼ਾਹਿਤ ਕਰਦਾ ਹੈ। ਦਵਿੰਦਰ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ, ਖੇਡ ਕਲੱਬਾਂ ਅਤੇ ਇਲਾਕਾ ਵਾਸੀਆਂ ਨੂੰ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਸ਼ੀਲਾ ਗੋਪਾਲਪੁਰ, ਗੁਰਪਾਲ ਸਿੰਘ ਸਾਬਕਾ ਸਰਪੰਚ ਨੰਗਲ, ਰੋਮੀ ਲੁਧਿਆਣਾ, ਦੀਪਾ ਡੇਹਲੋਂ, ਮਨਦੀਪ ਜਵੰਦਾ, ਬਿੰਦਰੀ ਚਾਹਲ ,ਐਡਵੋਕੇਟ ਸੰਦੀਪ ਸਿੰਘ, ਪੱਪੂ ਚਾਹਲ ,ਗੁਰਪ੍ਰੀਤ ਚਾਹਲ,ਹਰਦੀਪ ਵਿਰਕ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।