- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛਪਾਰ ਮੇਲੇ ਸਬੰਧੀ ਸ੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਛਪਾਰ ਮੇਲੇ ਮੌਕੇ ਸ੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਪਿੰਡ ਭਗਵਾਨਪੁਰਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਡਿਊਟੀਆਂ ਲਾਈਆਂ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਛਪਾਰ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਕਾਨਫਰੰਸ ਸਬੰਧੀ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਸਿਮਕ ਨੇ ਕਿਹਾ ਕਿ ਕਾਨਫਰੰਸ ਦੀ ਸਫਲਤਾ ਲਈ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਤਿਆਰੀਆਂ ਵਿੱਚ ਜੁਟੇ ਹੋਏ ਹਨ ਅਤੇ ਛਪਾਰ ਮੇਲੇ ਦੀ ਕਾਨਫਰੰਸ ਵਿੱਚ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿੱਚ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕਾਨਫਰੰਸ ਨੂੰ ਸਫਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਕੇਸਰ ਸਿੰਘ ਮਹਿਮੀ,ਮੇਜਰ ਸਿੰਘ ਭਗਵਾਨਪੁਰਾ, ਸਰਪੰਚ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨੈਬ ਸਿੰਘ, ਭਵਨਜੀਤ ਸਿੰਘ, ਬਲਮ ਸਿੰਘ, ਸ਼ਿੰਗਾਰਾ ਸਿੰਘ ਪ੍ਰਧਾਨ, ਬੂਟਾ ਸਿੰਘ, ਤਰਨਦੀਪ ਸਿੰਘ ਇਸ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।