- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛਪਾਰ ਮੇਲੇ ਦੀ ਕਾਨਫਰੰਸ ’ਚ ਵਰਕਰਾਂ ਨੂੰ ਵੱਧ-ਚੜ੍ਹ ਕੇ ਪਹੁੰਚਣ ਦਾ ਸੱਦਾ

ਫੋਟੋ ਨੰਬਰ-24
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵੱਲੋਂ ਪਿੰਡ ਡੰਗੋਰਾ ਵਿਖੇ ਇਤਿਹਾਸਕ ਤੇ ਸੱਭਿਆਚਾਰਕ ਛਪਾਰ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਇਸ ਵਾਰ ਛਪਾਰ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਇਤਿਹਾਸਕ ਹੋਵੇਗੀ, ਜਿਸ ਵਿੱਚ ਹਲਕੇ ਭਰ ਤੋਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸ਼ਾਮਲ ਹੋ ਕੇ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰੇਗਾ। ਇਸ ਮੌਕੇ ਮੌਜੂਦਾ 'ਆਮ ਆਦਮੀ ਪਾਰਟੀ' ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਬਦਲਾਅ ਤੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ 'ਆਪ' ਸਰਕਾਰ ਅੱਜ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਲੋਕ ਹਿੱਤਾਂ ਦੀ ਸੱਚੀ ਪਹਿਰੇਦਾਰੀ ਕਰਦਾ ਆਇਆ ਹੈ ਅਤੇ ਛਪਾਰ ਮੇਲੇ ਦੀ ਇਹ ਕਾਨਫਰੰਸ ਇਸ ਗੂੰਗੀ-ਬੋਲੀ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਾ ਦੇ ਸਾਹਮਣੇ ਬੇਨਕਾਬ ਕਰੇਗੀ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਸ ਸਿਆਸੀ ਕਾਨਫਰੰਸ ਵਿੱਚ ਵੱਧ-ਚੜ੍ਹ ਕੇ ਹਾਜ਼ਰੀ ਭਰਨ। ਇਸ ਮੌਕੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਕੇਸਰ ਸਿੰਘ ਮਹਿਮੀ,ਜਸਵੀਰ ਸਿੰਘ ਨਹਿਰੂ, ਦਵਿੰਦਰ ਸਿੰਘ, ਗਿਆਨ ਸਿੰਘ, ਸੀਤਲ ਸਿੰਘ,ਦਲਜੀਤ ਸਿੰਘ,ਗੁਰਦੇਵ ਸਿੰਘ, ਜਗਤਾਰ ਸਿੰਘ,ਹਰਮਨ ਸਿੰਘ, ਇਲਾਵਾ ਹੋਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।