- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵਕਰਮਾ ਜੈਅੰਤੀ ਮੌਕੇ ਧਾਰਮਿਕ ਫਿਲਮ ‘ਹਨੂੰਮਾਨ ਅੰਸ਼’ ਦਿਖਾਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਅਤੇ ਵਿਸ਼ਵਕਰਮਾ ਜੈਅੰਤੀ ਮੌਕੇ ਐੱਮਐੱਲ ਕੰਸਟਰਕਸ਼ਨਜ਼ ਵੱਲੋਂ ਵੇਵ ਮਾਲ ਵਿਖੇ ਸੰਗਤਾਂ ਲਈ ਧਾਰਮਿਕ ਫਿਲਮ ‘ਹਨੂੰਮਾਨ ਅੰਸ਼’ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਫਿਲਮ ਦੇਖੀ। ਇਸ ਮੌਕੇ ਨਵਦੀਪ ਗੋਇਲ, ਹੇਮਰਾਜ ਗੋਇਲ, ਭਾਜਪਾ ਐੱਸਸੀ ਮੋਰਚਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕੇਪੀ. ਰਾਣਾ ਅਤੇ ਰਜਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਕੇਪੀ. ਰਾਣਾ ਨੇ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਵਿਸ਼ਿਆਂ ’ਤੇ ਬਣੀਆਂ ਫਿਲਮਾਂ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਅਤੇ ਸੰਸਕ੍ਰਿਤੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨੌਜਵਾਨਾਂ ਨੂੰ ਧਾਰਮਿਕ ਕਦਰਾਂ-ਕੀਮਤਾਂ ਦੇ ਨਾਲ-ਨਾਲ ਸੇਵਾ, ਸਮਰਪਣ ਅਤੇ ਹਿੰਮਤ ਵਰਗੇ ਗੁਣਾਂ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਵਿਸ਼ਵਕਰਮਾ ਜੈਅੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਹੁਨਰ, ਕਲਾ ਅਤੇ ਨਿਰਮਾਣ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਮਿਹਨਤ ਅਤੇ ਹੁਨਰ ਨਾਲ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਹਰ ਵਿਅਕਤੀ ਦਾ ਮਹੱਤਵਪੂਰਨ ਸਥਾਨ ਹੈ।