- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਭਾਜਪਾ ਆਗੂ ਵਿਭੋਰ ਗਰਗ ਦੀ ਅਗਵਾਈ ’ਚ ਮਨਾਇਆ

ਫੋਟੋ ਨੰਬਰ-26
ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਹਲਕਾ ਦੱਖਣੀ ਵਿੱਚ ਸੀਨੀਅਰ ਭਾਜਪਾ ਆਗੂ ਵਿਭੋਰ ਗਰਗ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਭਾਜਪਾ ਵਰਕਰਾਂ, ਅਹੁਦੇਦਾਰਾਂ ਅਤੇ ਸਨਅਤਕਾਰਾਂ ਨੇ ਸ਼ਿਰਕਤ ਕਰਦਿਆਂ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ ਅਤੇ ਦੇਸ਼ ਦੀ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਵਿਸ਼ਵਕਰਮਾ ਜੈਅੰਤੀ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸਮਾਗਮ ਵਿੱਚ ਸਮੋਸਿਆਂ ਅਤੇ ਲੱਡੂਆਂ ਦਾ ਲੰਗਰ ਲਾਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰਸ਼ਾਦ ਛਕਿਆ। ਵਿਭੋਰ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ, ਬੁਨਿਆਦੀ ਢਾਂਚੇ, ਉਦਯੋਗ ਅਤੇ ਆਮ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਭਾਜਪਾ ਵਰਕਰਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਲਈ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਸਮਾਗਮ ਵਿੱਚ ਸ਼ੇਰਪੁਰ ਮੰਡਲ ਪ੍ਰਧਾਨ ਰਿਤੇਸ਼ ਜਾਇਸਵਾਲ, ਨੀਰਜ ਵਿਸ਼ਸ਼ਟ, ਮਹਿਲਾ ਮੋਰਚਾ ਲੁਧਿਆਣਾ ਦੀ ਵਾਈਸ ਪ੍ਰਧਾਨ ਕਵਿਤਾ ਦੇਵੀ, ਸ਼ਿਵ ਰਾਮ ਤੋਂ ਇਲਾਵਾ ਇਲਾਕੇ ਦੇ ਉਦਯੋਗਪਤੀ ਅਤੇ ਭਾਜਪਾ ਵਰਕਰ ਮੌਜੂਦ ਸਨ।