- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਹੋਣ ਵਾਲੇ ਡਰੋਨ ਸ਼ੋਅ ਦਾ ਮੁੰਡੀਆਂ ਨੇ ਲਿਆ ਜਾਇਜ਼ਾ

32)
ਰਵੀ ਭਾਟੀਆ, ਪੰਜਾਬੀ ਜਾਗਰਣ, ਸਾਹਨੇਵਾਲ ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ 5:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ’ਚ ਵਿਸ਼ੇਸ਼ ਡਰੋਨ ਸ਼ੋਅ ਦੀਆਂ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ। ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਸੰਦੇਸ਼ ਤੇ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਸਿੱਖਿਆਵਾਂ ਨੂੰ ਅਸਮਾਨੀ ਰੌਸ਼ਨੀਆਂ ਰਾਹੀਂ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਾਂ, ਸੁਰੱਖਿਆ, ਆਵਾਜਾਈ ਤੇ ਸੰਗਤ ਦੀ ਸਹੂਲਤ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਕੈਬਨਿਟ ਮੰਤਰੀ ਮੁੰਡੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਸੰਗਤਾਂ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਾਹਨਾਂ ਦੀ ਪਾਰਕਿੰਗ ਲਈ ਢੁੱਕਵੀਂ ਵਿਵਸਥਾ ਕਰਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਭੋਲਾ ਮਾਂਗਟ, ਲਾਲੀ ਹਰਾ, ਪੱਪੂ ਤਲਵਾੜਾ, ਰਾਜਦੀਪ ਭਾਟੀਆ, ਅਜਮੇਰ ਸਿੰਘ ਧਾਲੀਵਾਲ, ਕੌਂਸਲਰ ਕੁਲਵਿੰਦਰ ਸਿੰਘ ਸਤਵਿੰਦਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।