- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸਪ੍ਰੀਤ ਸਿੰਘ ਪੰਧੇਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਢੇਰੀ ਦੇ ਸਰਪੰਚ ਤੇ ਕਿਸਾਨ ਵਿੰਗ ਹਲਕਾ ਸਾਹਨੇਵਾਲ ਦੇ ਪ੍ਰਧਾਨ ਸਰਪੰਚ ਜਸਪ੍ਰੀਤ ਸਿੰਘ ਪੰਧੇਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਭਰਾ ਸਤਵੰਤ ਸਿੰਘ ਪੰਧੇਰ ਵੀ ਹਾਜ਼ਰ ਸਨ। ਇਸ ਮੌਕੇ ਪੰਧੇਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਮੌਕੇ ਜਿੱਥੇ ਪਿੰਡ ਢੇਰੀ ਦੇ ਵਿਕਾਸ ਕਾਰਜਾਂ ਦੇ ਕੰਮਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਾਫੀ ਲੰਮਾ ਸਮਾਂ ਵਿਚਾਰਾਂ ਕੀਤੀਆਂ, ਉੱਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਲਕੇ ’ਚ ਕੀਤੇ ਕੰਮਾਂ ਸਬੰਧੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵੱਡੇ ਪੱਧਰ ’ਤੇ ਚੱਲ ਰਹੇ ਵਿਕਾਸ ਕੰਮਾਂ ਲਈ ਜਿੱਥੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕੀਤਾ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਾਂਗੇ ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਫਿਰ ਤੋਂ ਬੰਨਣਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਗੇ।