- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
102 ਗ੍ਰਾਮ ਹੈਰੋਇਨ ਸਮੇਤ ਮੁਲਜਮ ਕਾਬੂ

ਕ੍ਰਾਈਮ ਰਿਪੋਰਟਰ,ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਲੋਹਾਰਾ ਰੋਡ ਇਲਾਕੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਇਕ ਵਿਅਕਤੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਮੰਡੇਰ ਉਰਫ਼ ਜੱਸੀ ਵਾਸੀ ਹੀਰੋ ਸੁਮਨ ਨਗਰ, ਪਿੰਡ ਜਸਪਾਲ ਬਾਂਗਰ ਵਜੋਂ ਹੋਈ ਹੈ। ਥਾਣਾ ਸਾਹਨੇਵਾਲ ਦੇ ਇੰਚਾਰਜ ਦਲਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਲੋਹਾਰਾ ਰੋਡ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੇ ਗੇਟ ਨੰਬਰ-3 ਨੇੜੇ ਬਾਪੂ ਮਾਰਕੀਟ ਵੱਲੋਂ ਪੈਦਲ ਆ ਰਹੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 102 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਾਹਨੇਵਾਲ ਵਿੱਚ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਜਾਰੀ ਹੈ, ਤਾਂ ਜੋ ਉਸ ਤੋਂ ਨਸ਼ੇ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਸਾਹਨੇਵਾਲ ਵਿੱਚ ਦੋ ਮੁਕੱਦਮੇ ਦਰਜ ਹਨ।