- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਫੋਟੋ ਨੰਬਰ-58
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ, ਮੀਤ ਗ੍ਰੰਥੀ ਭਾਈ ਜਸਵਿੰਦਰ ਸਿੰਘ ਤੇ ਗ੍ਰੰਥੀ ਭਾਈ ਅਮਨਦੀਪ ਸਿੰਘ ਨੇ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਸ਼ੌਕੀਨ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਅਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਪਰਮਜੀਤ ਸਿੰਘ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ ਇੰਦਰਬੀਰ ਸਿੰਘ ਬੱਤਰਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਦਾਨ ਸਿੰਘ, ਕਰਨੈਲ ਸਿੰਘ ਬੇਦੀ, ਜੋਗਿੰਦਰ ਸਿੰਘ ਸਲੂਜਾ, ਪ੍ਰਿਤਪਾਲ ਸਿੰਘ,ਸੁਰਿੰਦਰ ਸਿੰਘ ਸੱਚਦੇਵਾ,ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।