ਵਾਰਡ 40 ’ਚ ਨਵੀਂ ਵਾਟਰ ਪਾਈਪਲਾਈਨ ਵਿਛਾਉਣੀ ਸ਼ੁਰੂ ਡਿਪਟੀ ਮੇਅਰ ਵੱਲੋਂ ਵਾਰਡ 40 ’ਚ ਨਵੀਂ ਵਾਟਰ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ
Publish Date: Fri, 18 Sep 2026 10:13 PM (IST)
Updated Date: Sat, 19 Sep 2026 04:06 AM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ ਨਗਰ ਨਿਗਮ ਲੁਧਿਆਣਾ ਵਲੋਂ ਸ਼ਹਿਰ ਦੇ ਵਧੀਆ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੀ ਦਿਸ਼ਾ ’ਚ ਕਦਮ ਵਧਾਉਂਦੇ ਹੋਏ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸ਼ਿਮਲਾਪੁਰੀ (ਵਾਰਡ ਨੰਬਰ 40) ਦੀ ਮਾਇਆ ਸੋਪ ਵਾਲੀ ਗਲੀ ਵਿੱਚ ਪਾਣੀ ਦੀ ਸਪਲਾਈ ਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਕੌਂਸਲਰ ਕੋਟੇ ਤਹਿਤ ਲਗਭਗ 31 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਡਿਪਟੀ ਮੇਅਰ ਜੌਹਰ ਨੇ ਦੱਸਿਆ ਕਿ ਲੋਕਾਂ ਨੇ ਪਾਣੀ ਦੀਆਂ ਪੁਰਾਣੀਆਂ ਪਾਈਪਲਾਈਨਾਂ ਨੂੰ ਬਦਲਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਇਹ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ। ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੰਮ ਕਰਦਿਆਂ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ। ਡਿਪਟੀ ਮੇਅਰ ਜੌਹਰ ਨੇ ਦੱਸਿਆ ਕਿ ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਨਿਵਾਸੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਗਿਣਤੀ ’ਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਦਘਾਟਨੀ ਸਮਾਰੋਹ ਦੌਰਾਨ ਸੁਰਜੀਤ ਸਿੰਘ ਭਮਰਾ, ਅਵਤਾਰ ਸਿੰਘ ਭਮਰਾ, ਹਰਬੰਸ ਸਿੰਘ, ਜੀਤ ਕੰਡਾ, ਮਨਮੋਹਨ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਰਿੰਕੂ, ਗੌਰਵ, ਗੋਬਿੰਦ, ਪਾਲ ਪਰਾਸ਼ਰ, ਧਰਮਪਾਲ ਬਿੱਟੂ, ਕੁਲਬੀਰ ਕੇਵੀ ਤੇ ਹੋਰ ਹਾਜ਼ਰ ਸਨ।