- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਮੁੰਡੀਆਂ ਨੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ-

ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਹਲਕਾ ਸਾਹਨੇਵਾਲ ਦੇ ਵਿਧਾਇਕ ਤੇ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਵਿਖੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦਾ ਆਧਾਰ ਹੈ ਤੇ ਪਿੰਡਾਂ ਨੂੰ ਸਾਫ਼ ਰੱਖਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਤਾਰਾ ਕਰਨ ਤੇ ਸਫ਼ਾਈ ਸਬੰਧੀ ਚੰਗੀਆਂ ਆਦਤਾਂ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪਿੰਡਾਂ ’ਚ ਸਵੱਛਤਾ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ।
ਇਸ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਨੰਬਰ-2 ਦੇ ਸੋਸ਼ਲ ਤੇ ਆਈਈਸੀ ਵਿੰਗ ਵੱਲੋਂ ਸਵੱਛਤਾ ਸਬੰਧੀ ਵੱਖ-ਵੱਖ ਸਰਗਰਮੀਆਂ ਕਰਵਾਈਆਂ। ਇਨ੍ਹਾਂ ਸਰਗਰਮੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ, ਸਾਫ਼ ਪਾਣੀ ਦੀ ਵਰਤੋਂ, ਸਿਹਤਮੰਦ ਜੀਵਨ ਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਵਿਭਾਗ ਵੱਲੋਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਦੌਰਾਨ ਸਵੱਛਤਾ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਪਿੰਡਾਂ ਨੂੰ ਸਾਫ਼-ਸੁਥਰਾ, ਸਿਹਤਮੰਦ ਤੇ ਸੁੰਦਰ ਬਣਾਉਣ ਲਈ ਸਾਂਝੇ ਯਤਨ ਕਰਨ।‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਉਦੇਸ਼ ਲੋਕਾਂ ’ਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਸਵੱਛਤਾ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮੁਹਿੰਮ ਦੀ ਸਫ਼ਲਤਾ ਲਈ ਪੰਚਾਇਤਾਂ, ਵਿਭਾਗੀ ਅਧਿਕਾਰੀਆਂ ਤੇ ਪਿੰਡ ਵਾਸੀਆਂ ਦੀ ਸਾਂਝੀ ਭਾਗੀਦਾਰੀ ਅਹਿਮ ਭੂਮਿਕਾ ਨਿਭਾਏਗੀ।