- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਤਾ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ 'ਆਪ' ਸਰਕਾਰ-ਲਾਡੀ ਜੱਸੜ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਕਮੇਟੀ ਦੇ ਉਮੀਦਵਾਰ ਤੇਜਿੰਦਰ ਸਿੰਘ ਲਾਡੀ ਜੱਸੜ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਹਨਾਂ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਇਸ ਮੌਕੇ ਉਹਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੂੰ ਤਿੱਖੇ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ ਹੈ। ਲਾਡੀ ਜੱਸੜ ਨੇ ਮਨਜੀਤ ਸਿੰਘ ਸੇਰੋ ਅਤੇ ਸਵਰਗੀ ਗੁਲਜ਼ਾਰ ਸਿੰਘ ਨਾਲ ਜੁੜੇ ਮੁੱਦਿਆਂ 'ਤੇ ਕਿਹਾ ਕਿ ਬਦਲਾਅ ਦੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਦੇਣ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਕਾਂਗਰਸੀ ਆਗੂ ਲਾਡੀ ਜੱਸੜ ਨੇ ਆਖਿਆ ਕਿ ਉਕਤ ਦੋਵਾਂ ਵਿਅਕਤੀਆਂ ਵੱਲੋਂ ਪੰਜਾਬ ਵਿੱਚ ਲਗਾਤਾਰ ਵਧ ਰਹੇ ਅਤੇ ਭਖਦੇ ਨਸ਼ੇ ਦੇ ਮੁੱਦੇ 'ਤੇ ਸਰਕਾਰ ਦੇ ਆਗੂਆਂ ਨੂੰ ਸਿਰਫ਼ ਸਵਾਲ ਹੀ ਕੀਤਾ ਗਿਆ ਸੀ। ਉਨ੍ਹਾਂ ਕਿਹਾ, "ਇਸ ਵਿੱਚ ਕੀ ਹਰਜ਼ ਸੀ ਕਿ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਂਦੇ? ਜੇਕਰ ਮੌਜੂਦਾ ਸਰਕਾਰ ਨੇ ਵਾਕਿਆ ਹੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦਿੱਤਾ ਹੈ, ਤਾਂ ਉਹ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਕਿਉਂ ਡਰ ਰਹੀ ਹੈ।’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਰਕਾਰ ਵਿੱਚ ਇੱਕ ਜ਼ਿੰਮੇਵਾਰ ਅਤੇ ਜਵਾਬਦੇਹ ਅਹੁਦੇ 'ਤੇ ਬਿਰਾਜਮਾਨ ਹਨ। ਲੋਕਤੰਤਰ ਵਿੱਚ ਜਨਤਾ ਦੇ ਸਵਾਲਾਂ ਦਾ ਜਵਾਬ ਦੇਣਾ ਹਰ ਚੁਣੀ ਹੋਈ ਸਰਕਾਰ ਦਾ ਮੁਢਲਾ ਫ਼ਰਜ਼ ਅਤੇ ਹੱਕ ਬਣਦਾ ਹੈ, ਕਿਉਂਕਿ ਕੋਈ ਵੀ ਸਰਕਾਰ ਜਨਤਾ ਦੇ ਪ੍ਰਤੀ ਹੀ ਜਵਾਬਦੇਹ ਹੁੰਦੀ ਹੈ। ਲਾਡੀ ਜੱਸੜ ਨੇ ਚਿਤਾਵਨੀ ਦਿੱਤੀ ਕਿ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣਾ ਮੰਦਭਾਗਾ ਹੈ। ਕਾਂਗਰਸ ਪਾਰਟੀ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।