ਧਾਰਮਿਕ ਦੀਵਾਨ 25 ਸਤੰਬਰ ਤੋਂ ਹੋਣਗੇ ਸ਼ੁਰੂ ਸਲਾਨਾ ਧਾਰਮਿਕ ਦੀਵਾਨ ਲਈ ਪ੍ਰਬੰਧਕਾਂ ਵੱਲੋਂ ਪੋਸਟਰ ਜਾਰੀ
Publish Date: Sun, 20 Sep 2026 06:49 PM (IST)
Updated Date: Mon, 21 Sep 2026 04:06 AM (IST)
ਟੋ ਨੰਬਰ-9 ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਪ੍ਰਤਾਪ ਸਿੰਘ ਵਾਲਾ ਹੰਬੜਾਂ ਰੋਡ -ਇਆਲੀ ਖੁਰਦ ਲੁਧਿਆਣਾ ਸਥਿਤ ਦਾਣਾ ਮੰਡੀ ਵਿੱਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।ਧਾਰਮਿਕ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਪ੍ਰਬੰਧਕੀ ਕਮੇਟੀ ਦੀ ਇਕ ਅਹਿਮ ਬੈਠਕ ਹੋਈ, ਜਿਸ ਵਿੱਚ ਭਾਈ ਬਾਲਾ ਜੀ ਸੇਵਾ ਸੁਸਾਇਟੀ ਅਤੇ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਵੱਲੋਂ ਧਾਰਮਿਕ ਸਮਾਗਮ ਬਾਰੇ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜਥੇਦਾਰ ਬਾਬਾ ਬੂਟਾ ਸਿੰਘ ਗੁੜਥੜੀ ਵਾਲਿਆਂ ਦੇ ਧਾਰਮਿਕ ਦੀਵਾਨ 25 ਸਤੰਬਰ ਤੋਂ 29 ਸਤੰਬਰ ਤੱਕ ਸਜਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼ਾਮ ਨੂੰ 7 ਵਜੇ ਤੋਂ ਰਾਤੀਂ 10 ਵਜੇ ਤੱਕ ਬਾਬਾ ਬੂਟਾ ਸਿੰਘ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਦੇ ਅਖੀਰਲੇ ਦਿਨ 29 ਸਤੰਬਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ।ਇਸ ਮੌਕੇ ਮੀਤ ਪ੍ਰਧਾਨ ਪਰਮਜੀਤ ਸਿੰਘ, ਸਕੱਤਰ ਰਘਬੀਰ ਸਿੰਘ,ਖਜ਼ਾਨਚੀ ਗਰਵਿੰਦਰ ਸਿੰਘ ਅਤੇ ਕਮੇਟੀ ਮੈਂਬਰ ਬਲਵੀਰ ਸਿੰਘ,ਸ਼ਿਵਦਿਆਲ ਸਿੰਘ,ਰਣਜੀਤ ਸਿੰਘ,ਗੁਰਮੀਤ ਸਿੰਘ,ਗੁਲਵੰਤ ਸਿੰਘ,ਨਿਸ਼ਾਨ ਸਿੰਘ,ਸੁਖਵਿੰਦਰ ਸਿੰਘ,ਐਸ ਸਿੰਘ ਰੰਧਾਵਾ,ਪਾਲ ਸਿੰਘ ਧਰਮ ਸਿੰਘ,ਜਸਵੰਤ ਸਿੰਘ,ਕਰਮਜੀਤ ਸਿੰਘ ਤੋਂ ਇਲਾਵਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਰਣਜੀਤ ਸਿੰਘ ਅਤੇ ਬੈਂਡ ਮਾਸਟਰ ਰਣਜੀਤ ਸਿੰਘ ਮੌਜੂਦ ਸਨ।ਇਸ ਮੌਕੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਇਜ਼ਾ ਲਿਆ ਗਿਆ।