- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਦੀ ਹੋਈ ਮੀਟਿੰਗ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ,20 ਸਤੰਬਰ-ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਡੀਪੂ ਦੀ ਇੱਕ ਮੀਟਿੰਗ ਲੁਧਿਆਣਾ ਡਿਪੂ ਦੇ ਚੇਅਰਮੈਨ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਤੋਂ ਇਲਾਵਾ ਆਗੂ ਸੁਖਵਿੰਦਰ ਸਿੰਘ ਬੱਬੂ ਤੇ ਗੁਰਪ੍ਰੀਤ ਸਿੰਘ ਨੇ ਸਬੋਧਨ ਕਰਦਿਆਂ ਕਿਹਾ ਕਿ ਲਗਭਗ 4 ਸਾਲ ਤੋਂ ਮਾਨ ਸਰਕਾਰ ਨਾਲ ਲਗਭਗ 59 ਦੇ ਕਰੀਬ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਸਰਕਾਰ ਵੱਲੋਂ ਭਰੋਸਾ ਮਿਲਣ ‘ਤੇ ਸੰਘਰਸ਼ ਨੂੰ ਪੋਸਟਪੋਨ ਕੀਤਾ ਗਿਆ ,ਹੁਣ ਤੱਕ ਭਰੋਸੇ ਤੋਂ ਇਲਾਵਾ ਕੁੱਝ ਨਹੀਂ ਮਿਲਿਆ ।ਉਨ੍ਹਾਂ ਦੱਸਿਆ ਕਿ ਹੁਣ ਵੀ ਪਹਿਲਾਂ 9 ਸਤੰਬਰ ਫਿਰ 17 ਸਤੰਬਰ ਨੂੰ ਮੀਟਿੰਗ ਦੇ ਕੇ ਸਰਕਾਰ ਮੀਟਿੰਗ ਤੋਂ ਮੁੱਕਰ ਗਈ ,ਜਿਸ ਕਰਕੇ ਪੰਜਾਬ ਦੇ ਸਮੂਹ ਕੱਚੇ ਕਾਮਿਆਂ ਵਿੱਚ ਭਾਰੀ ਰੋਸ ਹੈ ਜਦੋਂਕਿ ਸਰਕਾਰ ਨੂੰ ਵਾਰ-ਵਾਰ ਠੇਕੇਦਾਰੀ ਸਿਸਟਮ ਤਹਿਤ ਹੋ ਰਹੀ ਲੁੱਟ ਬਾਰੇ ਆਗੂ ਜਾਣਕਾਰੀ ਦਿੰਦੇ ਆ ਰਹੇ ਹਨ। ਠੇਕੇਦਾਰੀ ਸਿਸਟਮ ਬਾਰੇ ਮੁੱਖ ਮੰਤਰੀ ਪੰਜਾਬ ਨੇ ਕੈਬਨਿਟ ਮੀਟਿੰਗ ਵਿੱਚ ਠੇਕੇਦਾਰੀ ਸਿਸਟਮ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜਲਦੀ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਪ੍ਰੰਤੂ 4 ਸਾਲ ਬੀਤਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਹੋਇਆ ਉਲਟ ਨਵੇਂ ਠੇਕੇਦਾਰ ਨੂੰ ਵਿਭਾਗ ਦੇ ਵਿੱਚ ਬਿਠਾਇਆ ਜਾ ਰਿਹਾ ਹੈ, ਈਪੀਐੱਫ ਤੇ ਈਐੱਸਆਈ ਕਾਮਿਆਂ ਦਾ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਸੀ ਜਿਸ ਦੀ ਲਿਖਤੀ ਸ਼ਿਕਾਇਤ ਸਰਕਾਰ ਨੂੰ ਕੀਤੀ ਜਾ ਚੁੱਕੀ ਹੈ ,ਪ੍ਰੰਤੂ ਫਿਰ ਵੀ ਕੋਈ ਕਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਨੂੰ ਪਹਿਲੇ ਟਾਈਮ ਤੋਂ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਸਫ਼ਰ ਦੌਰਾਨ ਸਵਾਰੀਆਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸਤਿਗੁਰੂ ਸਿੰਘ, ਤਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਰਾਜਵਿੰਦਰ ਸਿੰਘ ਗਰੇਵਾਲ,ਅਜੇ ਪ੍ਰਤਾਪ ਸਿੰਘ ਸੰਧੂ, ਹਰਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਕਾਰਕੁਨ ਮੌਜੂਦ ਸਨ।