- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਈਂ ਇਨਕਲੇਵ ਮੂੰਡੀਆ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ

ਭਾਟੀਆ/ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ ਸਾਹਨੇਵਾਲ/ਲੁਧਿਆਣਾ
ਸਾਈਂ ਇਨਕਲੇਵ, 33 ਫੁੱਟ ਰੋਡ, ਮੂੰਡੀਆ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਂਗਰਸੀ ਸੀਨੀਅਰ ਆਗੂ ਪਾਲ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਰਾਹੀਂ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਨੌਜਵਾਨਾਂ ਨੂੰ ਲੋਕ-ਭਲਾਈ ਦੇ ਅਜਿਹੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਇਸ ਮੌਕੇ ਸੁਖਵਿੰਦਰ ਸਿੰਘ ਬੱਲੂ, ਓਂਕਾਰ ਸਿੰਘ, ਨੀਰਜ, ਅਕਾਸ਼ ਕੁਮਾਰ, ਵਿਕਾਸ ਕੁਮਾਰ, ਮਨਜੀਤ ਸਿੰਘ, ਰਾਜਾ ਪ੍ਰਾਪਰਟੀ, ਬਾਬਾ ਗੌਤਮ ਜੀ, ਗੁਰੀ ਚੌਧਰੀ ਜੀ ਸਮੇਤ ਨੈਸ਼ਨਲ ਹਿਊਮਨ ਰਾਈਟ ਕਲੱਬ ਅਤੇ ਬੀ.ਆਰ.ਐਸ. ਦੇ ਸਮੂਹ ਅਹੁਦੇਦਾਰ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਖੂਨਦਾਨ ਕੈਂਪ ਲਗਾਤਾਰ ਲਗਾਏ ਜਾਣਗੇ, ਤਾਂ ਜੋ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ।