- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੂਨੀਆਂ ਦੀ ਰਹਿਨੁਮਾਈ ਹੇਠ ਭਾਜਪਾ ਸਰਕਾਰ ਬਣਾਏਗੀ-ਟਿੱਕਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਫ਼ਤਹਿਗੜ੍ਹ ਸਾਹਿਬ ਵਿਖੇ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਯਾਤਰਾ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆਂ ਨਾਲ ਮੁਲਾਕਾਤ ਕੀਤੀ। ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੂਬੇ ਦੀ ਤਰੱਕੀ, ਲੋਕਾਂ ਦੀਆਂ ਉਮੀਦਾਂ ਤੇ ਭਵਿੱਖ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਟਿੱਕਾ ਨੇ ਕਿਹਾ ਕਿ ਡਾ. ਸਤੀਸ਼ ਪੂਨੀਆਂ ਨੂੰ ਸੰਗਠਨ ਚਲਾਉਣ ਦਾ ਲੰਬਾ ਤਜਰਬਾ ਹੈ ਤੇ ਉਨ੍ਹਾਂ ਦੀ ਰਹਿਨੁਮਾਈ ਨਾਲ ਪੰਜਾਬ ਵਿੱਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਡਾ. ਪੂਨੀਆਂ ਦੀ ਅਗਵਾਈ ਹੇਠ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਣਾਏਗੀ। ਟਿੱਕਾ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪਾਰਟੀ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮੁਲਾਕਾਤ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮਸਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ।