ਭਾਜਪਾ ਵੱਲੋਂ ਚਲਾਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਮਿਲ ਰਿਹਾ ਹੁੰਗਾਰਾ ਭਾਜਪਾ ਵੱਲੋਂ ਚਲਾਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਮਿਲ ਰਿਹਾ ਹੁੰਗਾਰਾ
Publish Date: Wed, 23 Sep 2026 06:12 PM (IST)
Updated Date: Thu, 24 Sep 2026 04:00 AM (IST)
ਫੋਟੋ ਨੰਬਰ-2 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੂਬੇ ’ਚ ਜਾਰੀ ਹੈ। 30 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣ ਦੀ ਯੋਜਨਾ ਹੈ। ਚਾਰ ਵੱਖ-ਵੱਖ ਰੂਟਾਂ ਰਾਹੀਂ ਚੱਲ ਰਹੀ ਇਹ ਯਾਤਰਾ ਲਗਪਗ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸੇ ਮੁਹਿੰਮ ਨਾਲ ਜੁੜੇ ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਸਕੱਤਰ ਸੰਨੀ ਮਲਿਕ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਨਾਲ ਜੁੜਿਆ ਮਸਲਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਚੱਲ ਰਹੀ ਇਸ ਮੁਹਿੰਮ ਨੂੰ ਜਨ-ਜਾਗਰੂਕਤਾ ਦੀ ਲਹਿਰ ’ਚ ਬਦਲਣ ਲਈ ਹਰ ਪੱਧਰ ’ਤੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ, ਸਮਾਜ ਅਤੇ ਨੌਜਵਾਨ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਡਟਣ ਤਾਂ ਪੰਜਾਬ ’ਚ ਨਵੀਂ ਸੋਚ ਤੇ ਨਵੀਂ ਦਿਸ਼ਾ ਪੈਦਾ ਕੀਤੀ ਜਾ ਸਕਦੀ ਹੈ। ਸੰਨੀ ਮਲਿਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਹੁਨਰਮੰਦ ਬਣਾਉਣ ਵੱਲ ਪ੍ਰੇਰਿਤ ਕਰਨਾ ਹੀ ਇਸ ਮੁਹਿੰਮ ਦਾ ਵੱਡਾ ਸੰਦੇਸ਼ ਹੈ।