ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ
Publish Date: Wed, 23 Sep 2026 06:35 PM (IST)
Updated Date: Thu, 24 Sep 2026 04:00 AM (IST)
- ਰੂਹਾਨੀ ਪ੍ਰੇਮ ਦੀ ਪ੍ਰਾਪਤੀ ਸਦਕਾ ਮਨੁੱਖ ਆਪਣਾ ਜੀਵਨ ਸਫ਼ਲ ਕਰਨ ਦੇ ਸਮਰਥ : ਪਠਾਨਕੋਟ ਫੋਟੋ ਨੰਬਰ-11 ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ : ਮਨੁੱਖ ਦਾ ਸੰਸਾਰ ’ਚ ਆਉਣ ਦਾ ਮੁੱਖ ਉਦੇਸ਼ ਹੈ ਕਿ ਉਹ ਪ੍ਰਭੂ ਮਿਲਾਪ ਲਈ ਯਤਨਸ਼ੀਲ ਹੋਵੇ ਉੱਥੇ ਆਪਣਾ ਕਾਰ ਵਿਹਾਰ ਤੇ ਜੀਵਨ ਕਿਰਿਆ ਦੇ ਨਾਲ-ਨਾਲ ਹਰ ਵੇਲੇ ਪ੍ਰਭੂ ਮਿਲਾਪ ਲਈ ਤੱਤਪਰ ਰਹੇ ਤਾਂ ਹੀ ਉਹ ਰੂਹਾਨੀ ਪ੍ਰੇਮ ਦਾ ਆਨੰਦ ਮਾਣ ਕੇ ਆਪਣਾ ਜੀਵਨ ਸਫਲ ਕਰ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰੂ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਹਫ਼ਤਾਵਾਰੀ ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸ਼ਖ਼ਸੀਅਤਾਂ ਤੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਆਪਣੇ ਪ੍ਰਭਾਵਸ਼ਾਲੀ ਬੋਲਾਂ ’ਚ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ, ਉੱਥੇ ਗੁਰਬਾਣੀ ਨੂੰ ਗਾਇਨ ਕਰਨ ਦੀ ਕੀਰਤਨ ਸ਼ੈਲੀ ਸਾਨੂੰ ਪ੍ਰਮੇਸ਼ਵਰ ਦੀ ਬੰਦਗੀ (ਪ੍ਰੇਮਾ ਭਗਤੀ) ਨਾਲ ਜੁੜ ਕੇ ਆਪਣੇ ਅੰਦਰ ਰੁਹਾਨੀ ਪ੍ਰੇਮ ਪੈਦਾ ਕਰਨ ਦਾ ਰਸਤਾ ਵੀ ਦਰਸਾਉਦੀ ਹੈ। ਇਸ ਲਈ ਸਾਨੂੰ ਗੁਰਬਾਣੀ ਕੀਰਤਨ ਦਾ ਲਾਹਾ ਲੈ ਕੇ ਅਧਿਆਤਮਕ ਤੇ ਰੁਹਾਨੀਅਤ ਦੇ ਸਕੂਨ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।ਇਸ ਦੌਰਾਨ ਉਨ੍ਹਾਂ ਗੁਰੂ ਸਾਹਿਬਾ ਵੱਲੋ ਉਚਰੀ ਇਲਾਹੀ ਗੁਰਬਾਣੀ ਦੇ ਸ਼ਬਦਾਂ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਮੌਕੇ ਪੰਥ ਦੀ ਸਤਿਕਾਰਤ ਸ਼ਖਸੀਅਤ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਸਮੇਤ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਭਾਈ ਮਨਜੀਤ ਸਿੰਘ ਪਠਾਨਕੋਟ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ,ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ,,ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਐਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ , ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ,,ਹਰਪ੍ਰੀਤ ਸਿੰਘ ਨੀਟਾ,ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। --