ਗਿਆਨੀ ਜਗਤਾਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ 'ਚ ਕੀਤਾ ਸਨਮਾਨਿਤ ਗਿਆਨੀ ਜਗਤਾਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਸਨਮਾਨਿਤ
Publish Date: Wed, 23 Sep 2026 07:18 PM (IST)
Updated Date: Thu, 24 Sep 2026 04:00 AM (IST)
ਫੋਟੋ ਨੰਬਰ-10 - ਗਿਆਨੀ ਜਗਤਾਰ ਸਿੰਘ ਵੱਲੋ ਕੀਤੇ ਜਾ ਰਹੇ ਪ੍ਰਚਾਰ ਕਾਰਜ ਸਮੁੱਚੇ ਪੰਥ ਲਈ ਪ੍ਰੇਰਣਾ ਸਰੋਤ ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਜੁਗੋ-ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਦੇ ਭਾਵਨਾਤਮਕ ਸ਼ੰਦੇਸ ਨੂੰ ਸੰਸਾਰ ਪੱਧਰ ਤੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪਹੁੰਚਾਣ ਤੇ ਉਨ੍ਹਾਂ ਨੂੰ ਸਰਲਤਾ ਪੂਰਵਕ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿਧੀ ਸਮਝਾਉਣ ਦੇ ਉਦੇਸ਼ ਨੂੰ ਲੈ ਕੇ ਜੋ ਪ੍ਰਚਾਰ ਦੇ ਕਾਰਜ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਵੱਲੋ ਕੀਤੇ ਜਾ ਰਹੇ ਹਨ, ਉਹ ਸਮੁੱਚੇ ਪੰਥ ਲਈ ਪ੍ਰੇਣਾ ਦਾ ਸਰੋਤ ਹਨ। ਗਿਆਨੀ ਜਗਤਾਰ ਸਿੰਘ ਦਾ ਸਨਮਾਨ ਕਰਨ ਮੌਕੇ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ ਨਾਲ ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆ, ਗੁਰਦੀਪ ਸਿੰਘ ਡੀਮਾਰਟੇ, ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭੁਪਿੰਦਰਪਾਲ ਸਿੰਘ ਧਵਨ, ਜਤਿੰਦਰ ਸਿੰਘ ਪ੍ਰਧਾਨ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਪ੍ਰੀਤ ਸਿੰਘ ਪ੍ਰਿੰਸ, ਬਾਦਸਾ਼ਹਦੀਪ ਸਿੰਘ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਵਿਸੇਸ਼ ਤੌਰ ’ਤੇ ਹਾਜ਼ਰ ਸਨ।