- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਕਲਗੀਧਰ ਸਾਹਿਬ ਰੋਡ ਦੇ ਵੱਡੇ ਪ੍ਰੋਜੈਕਟ ਨੂੰ ਮਿਲੀ ਰਫ਼ਤਾਰ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਗਰ ਨਿਗਮ ਦੇ ਵਾਰਡ ਨੰਬਰ 90 ਦੇ ਸ਼ਾਹਪੁਰ ਰੋਡ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਰੋਡ ਦੇ ਮੁੜ ਨਿਰਮਾਣ ਦੇ ਵੱਡੇ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ। ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕੀਤੀ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੱਸਿਆ ਕਿ ਵਾਰਡ ਨੰਬਰ 90 ਵਿੱਚ ਹੋਰ ਵੀ ਕਈ ਵਿਕਾਸ ਕਾਰਜ ਚੱਲ ਰਹੇ ਹਨ। ਸਾਬਣ ਬਾਜ਼ਾਰ ਦੀਆਂ ਗਲੀਆਂ ਦੇ ਮੁੜ ਨਿਰਮਾਣ ਲਈ 1.24 ਕਰੋੜ ਰੁਪਏ ਦਾ ਪ੍ਰੋਜੈਕਟ ਹਾਲ ਹੀ ਵਿੱਚ ਸ਼ੁਰੂ ਕੀਤਾ ਹੈ। ਲੱਕੜ ਬਾਜ਼ਾਰ ਵਿੱਚ ਵਾਲੀਬਾਲ ਕੋਰਟ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਮੇਤ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਦੁਕਾਨਦਾਰਾਂ ਵਿੱਚ ਬਿੱਲਾ ਕੁੰਜ, ਦੀਪਕ ਸ਼ਰਮਾ ਦੀਪਾ, ਹਰਜੋਤ ਕਾਲੜਾ, ਮੁਸਤਕੀਮ ਰਹਿਮਾਨੀ, ਅਜੇ ਸ਼ਰਮਾ, ਪ੍ਰਵੀਨ ਅਗਰਵਾਲ ਪਿੰਕਾ, ਕੁਕੀ ਸਿੰਘ, ਗੁਰਮੀਤ ਪੁਜਾਰਾ, ਜਿੰਮੀ ਸਿੰਘ, ਕੁਲਦੀਪ ਸਿੰਘ, ਭੋਲਾ ਭੰਡਾਰੀ, ਗੁਰਪ੍ਰੀਤ ਸਿੰਘ, ਦੀਪਕ ਮਹਿਰਾ, ਸਾਹਿਲ ਕੁਮਾਰ, ਰਮੇਸ਼ ਸ਼ਰਮਾ, ਹਰੀਸ਼ ਪਸਰੀਚਾ, ਗੁਲਸ਼ਨ ਕੁਮਾਰ, ਵਿਜੇ ਅਰੋੜਾ ਸਮੇਤ ਇਲਾਕੇ ਦੇ ਵਸਨੀਕ, ਦੁਕਾਨਦਾਰ ਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਮੌਜੂਦ ਰਹੇ।
-ਕੰਮ ਦੀ ਗੁਣਵੱਤਾ ਨਾਲ ਸਮਝੌਤਾ ਨਾ ਕਰਨ ਦੀ ਹਦਾਇਤ
ਵਿਧਾਇਕ ਬੱਗਾ, ਵਿਧਾਇਕ ਪਰਾਸ਼ਰ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਦੋਵਾਂ ਸੜਕਾਂ ਦੇ ਮੁੜ ਨਿਰਮਾਣ ਦੌਰਾਨ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਨਿਗਰਾਨੀ ਕਰਨ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਨਿਰਮਾਣ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
-ਭਵਿੱਖ ’ਚ ਹੋਰ ਵਿਕਾਸ ਕੰਮ ਕਰਨ ਦਾ ਦਾਅਵਾ
ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਹੋਰ ਕੰਮ ਸ਼ੁਰੂ ਕੀਤੇ ਜਾਣਗੇ।