- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਮੈਦਾਨ ’ਚ ਉਤਰੇਗਾ ਭਾਜਪਾ ਯੁਵਾ ਮੋਰਚਾ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਹੋਈ ਜਿਸ ’ਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ, ਨਵ-ਨਿਯੁਕਤ ਜਰਨਲ ਸਕੱਤਰ ਐਡਵੋਕੇਟ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ ਤੇ ਜ਼ਿਲ੍ਹਾ ਉਪ ਪ੍ਰਧਾਨ ਸੁਮਿਤ ਟੰਡਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਪੰਜਾਬ ਭਾਜਪਾ ਵੱਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਅਭਿਆਨ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਵਿਚਾਰ-ਵਟਾਂਦਰਾ ਕੀਤਾ। 30 ਸਤੰਬਰ ਨੂੰ ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਵੀ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ। ਇਸ ਮੌਕੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਿੰਦਰ ਸਿੰਘ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਨਵ-ਨਿਯੁਕਤ ਜਰਨਲ ਸਕੱਤਰ ਐਡਵੋਕੇਟ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ ਅਤੇ ਜ਼ਿਲ੍ਹਾ ਉਪ ਪ੍ਰਧਾਨ ਸੁਮਿਤ ਟੰਡਨ ਨੂੰ ਸਨਮਾਨਿਤ ਕਰਦਿਆਂ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਪ੍ਰਧਾਨ ਸੁਨੀਲ ਮੋਦਗਿੱਲ ਤੇ ਅਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਜਪਾ ਵੱਲੋਂ ਲਗਾਤਾਰ ਜਨ-ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ੇ ਦੇ ਖ਼ਿਲਾਫ਼ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਪਾਰਟੀ ਵਰਕਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾਮੁਕਤ ਪੰਜਾਬ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। 30 ਸਤੰਬਰ ਨੂੰ ਜਲੰਧਰ ਵਿੱਚ ਹੋਣ ਵਾਲੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਉਤਸ਼ਾਹ ਹੈ। ਰੈਲੀ ਨੂੰ ਸਫਲ ਬਣਾਉਣ ਲਈ ਲੁਧਿਆਣਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਜਲੰਧਰ ਪੁੱਜਣਗੇ। ਨਵੇਂ ਅਹੁਦੇਦਾਰਾਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਗੂਆਂ ਨੇ ਕਿਹਾ ਕਿ ਸੰਗਠਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇ। ਯੁਵਾ ਮੋਰਚਾ ਦੇ ਸਾਹਿਲ ਦੁੱਗਲ, ਨਵੀਨ ਸੈਣੀ, ਨਵਿੰਦਰ ਗਿੱਲ, ਯੱਗ ਦੱਤ, ਸਨੀ ਭਾਟੀਆ, ਮਨੀਸ਼ ਸ਼ਰਮਾ, ਸੋਨੂੰ ਨਾਇਡੂ, ਵਿਸ਼ੂ ਮਿੱਤਲ, ਮਾਣਿਕ ਵਰਮਾ, ਅਰਜੁਨ ਕਨੋਜੀਆ, ਸੌਰਿਆ ਭਾਟੀਆ, ਕੁਣਾਲ ਸ਼ਰਮਾ, ਅਭਿਸ਼ੇਕ ਸਿੰਗਲ, ਪ੍ਰਥਮ ਕਾਲੀਆ, ਨਿਖਿਲ ਗੁਲਾਟੀ, ਚਿਰਾਗ ਸਹਿਗਲ, ਪ੍ਰਿੰਸ ਭੱਲਾ ਸਮੇਤ ਹੋਰ ਜ਼ਿਲ੍ਹਾ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।