- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਆਲਮਗੀਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਧਾਰਮਿਕ ਸਮਾਗਮ ਕਰਵਾਇਆ। ਅੰਮ੍ਰਿਤ ਵੇਲੇ ਤੋਂ ਸਾਰਾ ਦਿਨ ਚੱਲੇ ਕੀਰਤਨ ਦੌਰਾਨ ਰਾਗੀ, ਢਾਡੀ, ਕੀਰਤਨੀ ਤੇ ਕਵੀਸ਼ਰੀ ਜਥਿਆਂ ਨੇ ਅੰਮ੍ਰਿਤਮਈ ਗੁਰਬਾਣੀ ਦੀ ਵਰਖਾ ਕਰਕੇ ਸੰਗਤ ਦੇ ਤਪਦੇ ਹਿਰਦਿਆਂ ਨੂੰ ਠਾਰਿਆ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਜਥੇ ਵੱਲੋਂ ਸੁਖਮਨੀ ਸਾਹਿਬ ਦੇ ਜਾਪ ਕੀਤੇ। ਗ੍ਰੰਥੀ ਭਾਈ ਬਘੇਲ ਸਿੰਘ ਨੇ ਗੁਰਬਾਣੀ ਸ਼ਬਦਾਂ ਰਾਹੀਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਸੇਵਾ ਤੇ ਸਿਮਰਨ ਗੁਰਸਿੱਖੀ ਦੇ ਮੁੱਢਲੇ ਸਿਧਾਂਤ ਹਨ, ਪਰ ਕਲਯੁਗ ਦੇ ਪਹਿਰ ਅੰਦਰ ਇਨਸਾਨ ਮਾਇਆ ਦੇ ਲਾਲਚਵੱਸ ਸੇਵਾ ਅਤੇ ਸਿਮਰਨ ਤੋਂ ਦੂਰ ਹੋ ਕੇ ਦੁੱਖਾਂ ਦਾ ਭਾਗੀ ਬਣਦਾ ਹੈ। ਸ਼ਾਮ ਵੇਲੇ ਹਫਤਾਵਾਰੀ ਕੀਰਤਨ ਦੀ ਲੜੀ ਤਹਿਤ ਭਾਈ ਜਲਵਿੰਦਰ ਸਿੰਘ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਰਾਗੀ ਢਾਡੀ ਤੇ ਕੀਰਤਨੀ ਜਥਿਆਂ ਨੂੰ ਗੁਰੂਘਰ ਦੀ ਦਾਤ ਸਿਰੋਪਾਓ ਬਖ਼ਸ਼ਿਸ਼ ਕੀਤੇ। ਇਸ ਮੌਕੇ ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਨੀ ਖੱਟੜਾ, ਅਮਨਦੀਪ ਸਿੰਘ, ਰਵਿੰਦਰ ਸਿੰਘ, ਸਿਕੰਦਰ ਸਿੰਘ ਚੁਬਕੀ, ਮਨਮੋਹਨ ਸਿੰਘ ਮੋਹਣਾ, ਜਸਬੀਰ ਸਿੰਘ ਬਾਦਲ, ਰਾਮਸ਼ਰਨ ਸਿੰਘ ਸ਼ਰਨਾ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਤੇ ਸੇਵਾਦਾਰਾਂ ਨੇ ਗੁਰੂਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ।