- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਨੇਵਾਲ ’ਚ ਕਾਂਗਰਸੀਆਂ ਵੱਲੋਂ ਬਾਜਵਾਂ ਦੀ ਅਗਵਾਈ ’ਚ ਚੋਣ ਕਮਿਸ਼ਨਰ ਖਿਲਾਫ਼ ਰੋਸ ਪ੍ਰਦਰਸ਼ਨ

-ਕਾਂਗਰਸੀਆਂ ਵੱਲੋਂ ਚੋਣ ਕਮਿਸ਼ਨਰ ਖਿਲਾਫ਼ ਰੋਸ ਮੁਜ਼ਾਹਰਾ
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਵੋਟ ਚੋਰੀ ਕਰਨ ਦੇ ਦੋਸ਼ ਲਾਉਂਦਿਆਂ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨਨੇਸ ਕੁਮਾਰ ਦਾ ਅਸਤੀਫਾ ਮੰਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਵੀ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੋਟ ਚੋਰੀ ਕਰਕੇ ਦੇਸ਼ ਦਾ ਲੋਕਤੰਤਰ ਲੁੱਟ ਰਹੀ ਹੈ ਜਦੋਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੋਹੀ ਹੱਥੀ ਪੰਜਾਬ ਦਾ ਖਜ਼ਾਨਾ ਲੁੱਟ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਸ ਦੀ ਤਾਜ਼ਾ ਮਿਸਾਲ ਮੰਤਰੀ ਹਰਦੀਪ ਮੁੰਡੀਆਂ ਉੱਪਰ ਗਲਾਡਾ ਅਤੇ ਗਮਾਡਾ ਵਿੱਚ ਕਰੀਬ 10 ਹਜਾਰ ਕਰੋੜ ਦੇ ਘਟਾਲੇ ਦੀ ਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਲਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕੱਟੜ ਇਮਾਨਦਾਰ ਅਖਵਾਉਣ ਵਾਲਿਆਂ ਨੇ ਲੁੱਟ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨਾਂ ਕਿਹਾ ਕਿ ਮੰਤਰੀਆਂ ਦੀਆਂ ਕੋਠੀਆਂ ਦੇ ਵਿੱਚ ਬਾਹਰਲੇ ਸੂਬਿਆਂ ਤੋਂ ਆਏ ਕੇਜਰੀਵਾਲ ਦੇ ਚਿਹਰੇ ’ਤੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਮੰਤਰੀ ਹਰਦੀਪ ਮੁੰਡੀਆ ਆਪਣੇ ਆਪ ਨੂੰ ਪਾਕ ਸਾਫ ਹੋਣ ਦਾ ਪ੍ਰਚਾਰ ਕਰ ਰਹੇ ਹਨ ਜਦਕਿ ਉਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਈਡੀ ਉਨਾਂ ਨੂੰ ਨੋਟਿਸ ਦੇ ਕੇ ਗਈ ਹੈ ਨਾ ਕਿ ਕਲੀਨ ਚਿੱਟ। ਆਉਣ ਵਾਲੇ ਦਿਨਾਂ ਵਿੱਚ ਜਿਵੇਂ ਪੰਜਾਬ ਦਾ ਇਹਨਾਂ ਲੋਕਾਂ ਨੇ ਖਜ਼ਾਨਾ ਲੁੱਟਿਆ ਹੈ, ਨੂੰ ਬਣਦੀਆਂ ਸਜ਼ਾਵਾਂ ਜਰੂਰ ਮਿਲਣੀਆਂ ਚਾਹੀਦੀਆਂ ਹਨ ਅਤੇ ਜੇਕਰ ਇਹ ਇਮਾਨਦਾਰ ਹਨ ਤਾਂ ਇਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਕੇ ਈਡੀ ਦੀ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਸ ਮੌਕੇ ਉਨਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਬਲਵੀਰ ਸਿੰਘ ਬੁੱਢੇਵਾਲ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।