- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸਪਾਲ ਸਿੰਘ ਦੇਸੂਵੀ ਬਣੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ

-ਡਾ. ਗੁਰਚਰਨ ਕੌਰ ਕੋਚਰ ਰਾਹੀਂ ਭੇਟ ਕੀਤਾ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਨਾਮਵਰ ਗ਼ਜ਼ਲਕਾਰ ਜਸਪਾਲ ਸਿੰਘ ਦੇਸੂਵੀ ਤੇ ਖਰੜ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਸਰਪ੍ਰਸਤ ਬਣਾਇਆ ਹੈ। ਪਿਛਲੇ ਦਿਨੀਂ ਡਾ. ਗੁਰਚਰਨ ਕੌਰ ਕੋਚਰ ਦੀ ਪ੍ਰੇਰਨਾ ਸਦਕਾ ਜਸਪਾਲ ਸਿੰਘ ਦੇਸੂਵੀ ਨੇ ਅਕਾਦਮੀ ਦੀ ਸਹਾਇਤਾ ਲਈ ਡਾ. ਕੋਚਰ ਰਾਹੀਂ ਇੱਕ ਲੱਖ ਰੁਪਏ ਦਾ ਚੈੱਕ ਭੇਜਿਆ ਸੀ ਜੋ ਡਾ.ਕੋਚਰ ਵੱਲੋਂ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੂੰ ਭੇਟ ਕੀਤਾ ਗਿਆ। ਇਸ ਮੌਕੇ ਅਕਾਦਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਵੀ ਹਾਜ਼ਰ ਸਨ। ਡਾ. ਕੋਚਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਅਕਾਦਮੀ ਦੇ ਸੰਵਿਧਾਨ ਤੇ ਨਿਯਮਾਂ ਅਨੁਸਾਰ ਜਿਹੜਾ ਵਿਅਕਤੀ ਅਕਾਦਮੀ ਨੂੰ ਇੱਕ ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਰਕਮ ਸਹਾਇਤਾ ਵਜੋਂ ਦਿੰਦਾ ਹੈ, ਉਸ ਨੂੰ ਪ੍ਰਬੰਧਕੀ ਬੋਰਡ ਦੀ ਸਿਫ਼ਾਰਸ਼ ਉਪਰੰਤ ਜਨਰਲ ਕੌਂਸਲ ਦੀ ਪ੍ਰਵਾਨਗੀ ਨਾਲ ਅਕਾਦਮੀ ਦਾ ਸਰਪ੍ਰਸਤ ਬਣਾਇਆ ਜਾ ਸਕਦਾ ਹੈ। ਪ੍ਰਬੰਧਕੀ ਬੋਰਡ ਦੀ ਮੀਟਿੰਗ ਦੌਰਾਨ ਚੈੱਕ ਪ੍ਰਾਪਤ ਕਰਨ ਪਿੱਛੋਂ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਜਸਪਾਲ ਸਿੰਘ ਦੇਸੂਵੀ ਦਾ ਇਸ ਸਹਿਯੋਗ ਲਈ ਧੰਨਵਾਦ ਕੀਤਾ ਤੇ ਉਨ੍ਹਾਂ ਦੇ ਸਾਹਿਤਕ ਤੇ ਸੱਭਿਆਚਾਰਕ ਕਾਰਜਾਂ ਦੀ ਸ਼ਲਾਘਾ ਕੀਤੀ। ਜਸਪਾਲ ਸਿੰਘ ਦੇਸੂਵੀ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਜੀਵਨ ਮੈਂਬਰ ਵੀ ਹਨ। ਉਹ ‘ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਸੰਸਥਾਪਕ ਤੇ ਪ੍ਰਧਾਨ ਹਨ। ਇਸ ਮੰਚ ਰਾਹੀਂ ਉਹ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ, ਪ੍ਰਸਾਰ ਅਤੇ ਪ੍ਰਫੁੱਲਤਾ ਲਈ ਨਿਰੰਤਰ ਯਤਨ ਕਰ ਰਹੇ ਹਨ।