ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਬਲ : ਮੁਹੰਮਦ ਗੁਲਾਬ
ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਮੁਹੰਮਦ ਗੁਲਾਬ
Publish Date: Tue, 29 Sep 2026 06:51 PM (IST)
Updated Date: Wed, 30 Sep 2026 04:04 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ’ਤੇ ਗੁਲਦਸਤਾ ਭੇਟ ਕਰਦਿਆਂ ਵਧਾਈ ਤੇ ਸ਼ੁਭ ਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਹੰਮਦ ਗੁਲਾਬ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਚਿਨ ਪਾਇਲਟ ਨੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਦੇਣ ਦਾ ਭਰੋਸਾ ਦਿਵਾਇਆ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ ਪਾਇਲਟ ਦਾ ਤਜਰਬਾ, ਸਿਆਸੀ ਸਮਝ ਅਤੇ ਵਰਕਰਾਂ ਨਾਲ ਜੁੜਨ ਦੀ ਸਮਰੱਥਾ ਪੰਜਾਬ ’ਚ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਭਵਿੱਖੀ ਪੰਜਾਬ ਦੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਕਾਂਗਰਸ ਦੀ ਸਰਕਾਰ ਬਣਾਏਗੀ।