- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਟੀਐਫ ਦਾ ਵਫ਼ਦ ਜਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸਸ) ਵਾਧੂ ਚਾਰਜ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਡਿੰਪਲ ਮਦਾਨ ਨੂੰ ਮਿਲਿਆ, ਜਿਸ ਵਿੱਚ ਰੁਪਿੰਦਰ ਪਾਲ ਸਿੰਘ ਗਿੱਲ,ਰਜਿੰਦਰ ਜੰਡਿਆਲੀ, ਜਸਵਿੰਦਰ ਸਿੰਘ ਐਤੀਆਣਾ, ਅਵਤਾਰ ਸਿੰਘ ਖ਼ਾਲਸਾ,ਪ੍ਰਭਜੋਤ ਸਿੰਘ ਤਲਵੰਡੀ ਤੇ ਨਰਿੰਦਰ ਸਿੰਘ ਰਾਏਕੋਟ ਸ਼ਾਮਲ ਸਨ। ਇਸ ’ਚ ਬਲਾਕ ਸਿੱਖਿਆ ਅਫਸਰ, ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਕਰਨ, ਮਿੱਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ, ਸਕੂਲਾਂ ਕੁੰਕਿਗ ਕਾਸਟ ਦੀ ਗ੍ਰਾਂਟ ਜਾਰੀ ਕਰਨ, ਸਕੂਲ ਵਿਚ ਕੰਮ ਕਰਦੇ ਸਫਾਈ ਸੇਵਕਾਂ ਤੇ ਚੌਕੀਦਾਰਾਂ ਦੀ ਤਨਖਾਹ ਜਾਰੀ ਕਰਨ, ਸਕੂਲ ਨੂੰ ਉਸਾਰੀ ਲਈ ਗ੍ਰਾਂਟਾਂ ਨੂੰ ਖ਼ਰਚਣ ਲਈ ਬੇਲੋੜਾ ਦਬਾਅ ਨਾ ਪਾਉਣ, ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਨਾ ਲਗਾਉਣ ਆਦਿ ਮੰਗਾਂ ਕੀਤੀਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ ਨੇ ਦੱਸਿਆ ਕਿ ਤਰੱਕੀਆਂ ਲਈ ਰੋਸਟਰ ਭਲਾਈ ਵਿਭਾਗ ਨੂੰ ਭੇਜੇ ਜਾ ਚੁੱਕੇ ਹਨ,ਸਕੂਲ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ, ਚੌਕੀਦਾਰਾਂ ਦੀ ਤਿੰਨ ਮਹੀਨਿਆਂ ਤੇ ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰ ਦਿੱਤੀ ਹੈ।