- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੋਮ ਗਾਰਬੇਜ਼ ਸੰਘਰਸ਼ ਕਮੇਟੀ ਵੱਲੋਂ ਦਾਨਵ ’ਤੇ ਪਰਾਸ਼ਰ ਦਾ ਸਨਮਾਨ

-ਪੰਜਾਬ ਸਰਕਾਰ ਰੁਜ਼ਗਾਰ ਦੇਣ ਵਾਲੀ ਹੈ ਨਾ ਕਿ ਰੁਜ਼ਗਾਰ ਖੋਹਣ ਵਾਲੀ : ਦਾਨਵ
ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ
ਹੋਮ ਗਾਰਬੇਜ ਸੰਘਰਸ਼ ਕਮੇਟੀ ਲੁਧਿਆਣਾ ਤੇ ਮਿਊਂਸੀਪਲ ਕਰਮਚਾਰੀ ਦਲ ਵੱਲੋਂ ਸਥਾਨਕ ਨਗਰ ਨਿਗਮ ਜ਼ੋਨ ਏ ’ਚ ਸਨਮਾਨ ਸਮਾਗਮ ਕਰਵਾਇਆ। ਇਸ ਸਮਾਗਮ ’ਚ ਚੇਅਰਮੈਨ ਵਿਜੈ ਦਾਨਵ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਮੁੱਖ ਮਹਿਮਾਨ ਵਜੋਂ ਜਦਕਿ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਜੈ ਦਾਨਵ ਨੇ ਦੱਸਿਆ ਕਿ ਪੰਜਾਬ ਸਰਕਾਰ ਰੁਜ਼ਗਾਰ ਦੇਣ ਵਾਲੀ ਹੈ ਨਾ ਕਿ ਰੁਜ਼ਗਾਰ ਖੋਹਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਘਰ-ਘਰ ਕੂੜਾ ਚੁੱਕਣ ਵਾਲੇ ਸੈਂਕੜੇ ਪਰਿਵਾਰਾਂ ਦੀ ਮੰਗ ਨੂੰ ਮੰਨਦਿਆਂ ਕੂੜੇ ਦਾ ਕੰਮ ਪ੍ਰਾਈਵੇਟ ਕੰਪਨੀ ਦੇਣ ਤੋਂ ਸਖ਼ਤ ਮਨ੍ਹਾਂ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਹੋਈ ਜਿਸ ਵਿੱਚ ਫ਼ੈਸਲਾ ਕੀਤਾ। ਕੂੜੇ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਅਤੇ ਇਸ ਸੰਬੰਧੀ ਲੋਕਲ ਬਾਡੀ ਵਿਭਾਗ ਦੇ ਡਾਇਰੈਕਟਰ ਵੱਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਜੋ ਕਿ ਵਿਜੈ ਦਾਨਵ ਵੱਲੋਂ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਓਵਰਏਜ਼ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਮੰਗ ’ਤੇ ਵਿਚਾਰ ਕੀਤਾ ਗਿਆ ਸੀ ਅਤੇ ਲੋਕਲ ਬਾਡੀ ਵਿਭਾਗ ਵਲੋਂ ਇਹ ਪ੍ਰੀਕਿਆ ਜਾਰੀ ਹੈ ਅਤੇ ਜਲਦੀ ਹੀ ਓਵਰਏਜ਼ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਸ ਦੌਰਾਨ ਸੰਘਰਸ਼ ਕਮੇਟੀ ਵਲੋਂ ਜਿਥੇ ਵਿਜੈ ਦਾਨਵ, ਸੀਨੀਅਰ ਡਿਪਟੀ ਮੇਅਰ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਉਥੇ ਹੀ ਦੋਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੌਧਰੀ ਯਸ਼ਪਾਲ, ਵਿਮਲ ਭੱਟੀ, ਓਮਪਾਲ ਚਨਾਨਿਆ, ਮਹਿਕ ਸਿੰਘ ਚੌਹਾਨ, ਦੇਵ ਰਾਜ ਅਸੁਰ, ਅਕਸ਼ੇ ਰਾਜ, ਸੰਜੇ ਦਿਸ਼ਾਵਰ, ਜਤਿੰਦਰ ਘਾਵਰੀ, ਸਾਧੂ ਰਾਮ, ਸ਼ਾਮ ਬੋਹਤ, ਮਿੰਕਲ ਬਿਰਲਾ, ਮਨੋਜ ਲੰੜਬਦਾਰ, ਸੋਨੂੰ ਸੂਦ, ਵਿੱਕੀ ਬਿਰਲਾ, ਅਮਿਤ ਕੁਮਾਰ ਆਦਿ ਹਾਜ਼ਰ ਸਨ।