- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਧਾਲੀਵਾਲ ਦੇ ਯਤਨਾ ਸਦਕਾ ਡੇਢ ਮਹੀਨੇ ਬਾਅਦ ਦੁਬਈ ਤੋਂ ਪੁੱਜੀ ਮ੍ਰਿਤਕ ਦੇਹ

ਗੁਰਦੀਪ ਭਾਮੀਆਂ,ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਹਲਕਾ ਸਾਹਨੇਵਾਲ ਦੇ ਪਿੰਡ ਰੌੜ ਨਾਲ ਸਬੰਧਤ ਸੁਖਦੇਵ ਸਿੰਘ, ਜੋ ਰੋਜ਼ੀ-ਰੋਟੀ ਲਈ ਦੁਬਈ ਗਿਆ ਹੋਇਆ ਸੀ ਅਤੇ ਉੱਥੇ ਹੀ ਉਸਦੀ ਮੌਤ ਹੋ ਗਈ, ਦੀ ਮ੍ਰਿਤਕ ਦੇਹ ਕਰੀਬ ਡੇਢ ਮਹੀਨੇ ਤੋਂ ਦੁਬਈ ਵਿੱਚ ਪਈ ਸੀ। ਪਰਿਵਾਰ ਲਈ ਆਪਣੇ ਪਿਆਰੇ ਦੀ ਦੇਹ ਨੂੰ ਵਾਪਸ ਭਾਰਤ ਲਿਆਉਣਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਸੀ। ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗ੍ਰਾਮ ਪੰਚਾਇਤ ਅਤੇ ਪਰਿਵਾਰ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਰਾਹੀਂ ਆਖ਼ਰਕਾਰ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਂਦੀ ਗਈ ਤੇ ਉਸਦੇ ਜੱਦੀ ਪਿੰਡ ਰੌੜ ਵਿਖੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਸੁਖਦੇਵ ਸਿੰਘ ਦੇ ਮਾਤਾ-ਪਿਤਾ ਪਹਿਲਾਂ ਹੀ ਇਸ ਦੁਨੀਆ ਤੋਂ ਰੁਖ਼ਸਤ ਹੋ ਚੁੱਕੇ ਹਨ, ਜਦਕਿ ਉਸਦਾ ਇੱਕ ਭਰਾ ਵੀ ਲਾਪਤਾ ਦੱਸਿਆ ਜਾਂਦਾ ਹੈ। ਪਰਿਵਾਰ ’ਚ ਮੌਜੂਦ ਉਸਦੇ ਦੂਜੇ ਭਰਾ ਨੇ ਮ੍ਰਿਤਕ ਦੇਹ ਪ੍ਰਾਪਤ ਕੀਤੀ ਅਤੇ ਆਪਣੇ ਭਰਾ ਦਾ ਅੰਤਿਮ ਸੰਸਕਾਰ ਕੀਤਾ। ਇਸ ਮੌਕੇ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਤੱਕ ਪਹੁੰਚਾਉਣਾ ਕਿਸੇ ਸਿਆਸੀ ਜਾਂ ਨਿੱਜੀ ਲਾਭ ਦਾ ਮਾਮਲਾ ਨਹੀਂ, ਸਗੋਂ ਇੱਕ ਮਨੁੱਖੀ ਫਰਜ਼ ਸੀ।ਉਨ੍ਹਾਂ ਕਿਹਾ ਕਿ ਸੁੱਖ-ਦੁੱਖ ਵਿੱਚ ਆਪਣੇ ਇਲਾਕੇ ਦੇ ਲੋਕਾਂ ਨਾਲ ਖੜ੍ਹਨਾ ਹੀ ਅਸਲ ਲੋਕ ਸੇਵਾ ਹੈ। ਜੇਕਰ ਕਿਸੇ ਪਰਿਵਾਰ ਦਾ ਜੀਅ ਵਿਦੇਸ਼ ਵਿੱਚ ਇਸ ਤਰ੍ਹਾਂ ਦੀ ਮੁਸ਼ਕਲ ਵਿੱਚ ਹੋਵੇ ਤਾਂ ਉਹ ਹਰ ਸੰਭਵ ਮਦਦ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਇਸ ਉਪਰਾਲੇ ਲਈ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ।