- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਸਰਕਲ ਲਾਢੋਵਾਲ ਦੀ ਹੋਈ ਅਹਿਮ ਮੀਟਿੰਗ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਅਤੇ ਦਿ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਰਕਲ ਲਾਢੋਵਾਲ ਨਾਲ ਸਬੰਧਤ ਵੱਖ-ਵੱਖ ਸਰਕਾਰੀ ਸਕੂਲਾਂ ’ਚ ਕੰਮ ਕਰ ਰਹੀਆਂ ਮਿੱਡ-ਡੇ-ਮੀਲ ਵਰਕਰਾਂ ਦੀ ਮੀਟਿੰਗ ਹੋਈ ਜਿਸ ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੈਲਡੇ, ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਪੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪ੍ਰਮੁੱਖ ਆਗੂਆਂ ਨੇ ਕਿਹਾ ਕਿ ਘੱਟੋ ਘੱਟ 26000 ਰੁਪਏ ਪ੍ਰਤੀ ਮਹੀਨਾ ਤਨਖਾਹ ਕੀਤੀ ਜਾਵੇ, ਵਰਦੀਆਂ ਦਿਤੀਆਂ ਜਾਣ,ਵਾਧੂ ਕੰਮ ਲੈਣਾ ਬੰਦ ਕੀਤਾ ਜਾਵੇ, ਸਰਕਾਰ ਨਾਲ ਸਾਂਝੀ ਤਾਲਮੇਲ ਕਮੇਟੀ ਨਾਲ 18 ਸਤੰਬਰ ਨੂੰ ਜੋ ਮੀਟਿੰਗ ਹੋਈ ਸੀ ਉਸ ਮੁਤਾਬਿਕ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਕਿਸੇ ਵੀ ਦੁਰਘਟਨਾ ਦੀ ਭਰਪਾਈ ਕਰਨ ਲਈ ਬੀਮਾ ਪਾਲਿਸੀ ਲਾਗੂ ਕੀਤੀ ਜਾਵੇ। ਇਸ ਮੌਕੇ ਆਗੂਆਂ ਅਨੁਸਾਰ ਪੰਜਾਬ ਸਰਕਾਰ ਨੂੰ ਸਾਢੇ ਚਾਰ ਸਾਲ ਦਾਂ ਸਮਾਂ ਬੀਤ ਜਾਣ ’ਤੇ ਵੀ ਮੰਗਾਂ ਨਹੀਂ ਮੰਨੀਆਂ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ ਤਨਖਾਹਾਂ ’ਚ ਵਾਧਾ ਕਰੇ ਨਹੀਂ ਤਾਂ ਭਵਿੱਖੀ ਚੋਣਾਂ ’ਚ ਨਤੀਜੇ ਭੁਗਤਣ ਨੂੰ ਤਿਆਰ ਰਹੇ। ਅੱਜ ਦੀ ਮੀਟਿੰਗ ਵਿੱਚ ਹਰਬੰਸ ਸਿੰਘ, ਬਲਵੀਰ ਸਿੰਘ,ਰਾਮ ਲੁਭਾਇਆ, ਸੁਰਿੰਦਰ ਸਿੰਘ ਬੈਂਸ, ਮਨਜੀਤ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਬਲਜਿੰਦਰ ਕੌਰ, ਹਰਦੀਪ ਕੌਰ, ਕਿਸ਼ਨਾ ਕੌਰ, ਹਰਮਿੰਦਰ ਕੌਰ, ਨਿੰਦਰ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਹਰਬੰਸ ਕੌਰ, ਸਰਬਜੀਤ ਕੌਰ, ਹਰਦੀਪ ਕੌਰ, ਕਿਰਨਾ ਕੌਰ, ਹਰਵਿੰਦਰ ਕੌਰ ਚੂਹੜਪੁਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।