- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਸਮਾਗਮ ਕਰਵਾਇਆ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆ ਹੋਇਆ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਉਣ ਦਾ ਯਤਨ ਕਰੀਏ ਤੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ, ਦਾਨ ਸਿੰਘ ,ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।