- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਨਸ਼ਾ ਮੁਕਤ ਯਾਤਰਾ ਦਾ ਭੈਰੋਮੁੰਨਾ ’ਚ ਭਾਜਪਾ ਵਰਕਰਾਂ ਨੇ ਕੀਤਾ ਭਰਵਾ ਸਵਾਗਤ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਹਲਕਾ ਸਾਹਨੇਵਾਲ ਵਿੱਚ ਪਹੁੰਚਣ ’ਤੇ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਭੈਰੋਮੁੰਨਾ ਵਿਖੇ ਭਾਜਪਾ ਸਾਹਨੇਵਾਲ ਵੱਲੋਂ ਵਿਸ਼ਾਲ ਰੈਲੀ ਦਾ ਪ੍ਰਬੰਧ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਿਰਫ਼ ਸਰਕਾਰੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਹਲਕਾ ਸਾਹਨੇਵਾਲ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ੇ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹਿਰੀ ਖੇਤਰ ਦੇ ਨਾਲ ਨਾਲ ਪਿੰਡਾਂ ਅੰਦਰ ਵੀ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ, ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਦੀ ਸਰਕਾਰ ਆਉਣ ਤੇ ਹੀ ਪੰਜਾਬ ਖੁਸ਼ਹਾਲ ਹੋਵੇਗਾ। ਬਲੀਏਵਾਲ ਨੇ ‘ਆਪ’ ਤੇ ਅਕਾਲੀ ਦਲ ਦੀ ਲੀਡਰਸ਼ਿਪ ਦੀ ਨਸ਼ਿਆਂ ਦੇ ਮੁੱਦੇ ’ਤੇ ਭੂਮਿਕਾ ਤੇ ਜਵਾਬਦੇਹੀ ’ਤੇ ਵੀ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਨਸ਼ੇ ਦੇ ਖਾਤਮੇ ਲਈ ਠੋਸ ਨਤੀਜੇ ਅਤੇ ਜਵਾਬ ਚਾਹੁੰਦੇ ਹਨ। ਭਾਜਪਾ ਤੇ ‘ਆਪ’ ਵੱਲੋਂ ਪੰਜਾਬ ਦੇ ਨਸ਼ਾ ਸੰਕਟ ਨੂੰ ਲੈ ਕੇ ਇੱਕ-ਦੂਜੇ ’ਤੇ ਦੋਸ਼ ਲਾਉਣ ਦਾ ਸਿਆਸੀ ਵਿਵਾਦ ਵੀ ਚੱਲ ਰਿਹਾ ਹੈ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਅਤੇ ਲੁਧਿਆਣਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਕੈਂਥ ਨੇ ਵੀ ਰੈਲੀ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਬਲੀਏਵਾਲ ਨੇ ਪਿੰਡ ਭੈਰੋਮੁੰਨਾ ਦੇ ਸਰਪੰਚ ਰੁਲਦੂ ਰਾਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਮਾਗਮ ਦੇ ਪ੍ਰਬੰਧ ਵਿੱਚ ਦਿੱਤਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਪਿੰਡ ਵਾਸੀਆਂ, ਭਾਜਪਾ ਵਰਕਰਾਂ ਤੇ ਇਲਾਕੇ ਦੇ ਲੋਕਾਂ ਦਾ ਵੀ ਨਸ਼ਾਮੁਕਤ ਪੰਜਾਬ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਅਵਤਾਰ ਸਿੰਘ ਭਾਟੀਆ, ਵਿੱਕੀ ਬਾਜਵਾ ਸੰਜੀਵ ਸ਼ਰਮਾ , ਸੋਹਣ ਸਿੰਘ ਢੋਲਣਵਾਲ, ਕੁਲਵਿੰਦਰ ਸਿੰਘ ਸ਼ੈਂਕੀ,ਅਜਮੇਰ ਸਿੰਘ ਭਾਗਪੁਰ, ਸੰਦੀਪ ਸਿੰਘ ਰਾਏ, ਗੁਰਚਰਨ ਸਿੰਘ, ਬਲਕਾਰ ਸਿੰਘ ਮੰਗਲੀ, ਸੰਦੀਪ ਠਾਕੁਰ ਸਨਿਆ ਸ਼ਰਮਾ, ਜਗਪਾਲ ਸਿੰਘ ਲੰਬੜਦਾਰ, ਬੰਪੀ ਰਾਮਗੜ੍ਹ ਬਾਕੀ ਸਾਰੀ ਲੀਡਰਸ਼ਿਪ ਹਾਜ਼ਰ ਸਨ।