- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਰੁਚੀ ਬਾਵਾ

39
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਸਭਾ ਅਕਾਲ ਸਹਿਬ, ਪ੍ਰਤਾਪ ਨਗਰ ਵਿਖੇ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਵਿੱਚ ਰਾਸ਼ਨ ਵੰਡ ਸਮਾਗਮ ਕਰਵਾਇਆ। ਮਾਸਿਕ ਰਾਸ਼ਨ ਵੰਡ ਸਮਾਰੋਹ ਵਿੱਚ ਲੋੜਵੰਦਾਂ ਅਤੇ ਪਰਿਵਾਰਾਂ ਨੂੰ ਘਰੇਲੂ ਅਤੇ ਜ਼ਰੂਰੀ ਚੀਜ਼ਾਂ ਵੰਡੀਆਂ। ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਗੁੰਜੀਤ ਰੂਚੀ ਬਾਵਾ ਬਾਲ ਅਧਿਕਾਰ ਸੁਰੱਖਿਆ ਕਮਿਸਨ ਦੇ ਵਾਈਸ ਚੇਅਰਮੈਨ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਯਤਨ ਜਿੱਥੇ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕਰਦੇ ਹਨ, ਉੱਥੇ ਇਹ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸੋਹਣ ਸਿੰਘ ਗੋਗਾ ਨੇ ਸਮਾਗਮ ਵਿਚ ਪਾਹੁੰਚੇ ਪਤਵੰਤੇ ਸੱਜਣਾਂ, ਮਹਿਮਾਨਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਤੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ ਸਮਰਥਨ ਕਰਨਾ ਮੁੱਢਲਾ ਫ਼ਰਜ਼ ਹੈ। ਵਿਸ਼ੇਸ਼ ਤੌਰ ’ਤੇ ਪੁੱਜੇ ਸਤਬੀਰ ਸਿੰਘ ਲੋਟੇ ਨੇ ਸਮਾਜ ਤੇ ਸੰਸਥਾ ਦੇ ਸਮੂਹ ਮੈਂਬਰਾਂ ਦੀ ਸਲਾਘਾ ਕਰਦਿਆਂ ਬਾਕੀ ਲੋਕਾਂ ਨੂੰ ਵੀ ਸੰਸਥਾ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਤਾਂ ਜੋ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਸਕੇ। ਹਰਜੀ ਕੌਰ, ਇਕਬਾਲ ਕੌਰ, ਬਲਜੀਤ ਕੌਰ, ਜਨਕ ਮਹਾਜਨ, ਬਲਵਿੰਦਰ ਕੌਰ, ਸਰਿਤਾ ਠਾਕੁਰ ਅਤੇ ਮਨਪ੍ਰੀਤ ਕੌਰ ਗਿੱਲ, ਪ੍ਰੀਤੀ, ਗੁਰਚਰਨ ਸਿੰਘ ਗੁਰੂ, ਸਰੂਪ ਸਿੰਘ ਮਠਾੜੂ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਕਸ਼ਮੀਰ ਸਿੰਘ ਸਰਾਭਾ, ਪਰਮਜੀਤ ਸਿੰਘ , ਸੁਰਜੀਤ ਸਿੰਘ ਸੰਤ, ਬਲਵਿੰਦਰ ਸਿੰਘ ਬਿੱਲੂ, ਗੁਰਦੀਪ ਸਿੰਘ ਮਲਕਪੁਰ, ਅਕਾਸ਼ ਵਰਮਾ, ਕਮਲਜੀਤ ਸਿੰਘ, ਮਹਿੰਦਰ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।