- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਖਲਾਈ ਕੈਂਪ ’ਚ ਸ਼ਾਮਲ ਹੋਈਆਂ 82 ਕਿਸਾਨ ਬੀਬੀਆਂ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ, ਲੁਧਿਆਣਾ ਦੀ ਰਹਿਨੁਮਾਈ ਹੇਠ ਵੀਰਵਾਰ ਨੂੰ ਪੀਏਯੂ. ਕਿਸਾਨ ਕਲੱਬ (ਲੇਡੀਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਲਾਇਆ ਗਿਆ। ਇਸ ਮੌਕੇ ਕਿਸਾਨ ਕਲੱਬ (ਲੇਡੀਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ’ਚ 82 ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਉਨ੍ਹਾਂ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜੀ ਆਇਆਂ ਕਿਹਾ। ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਦਲਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਸਿਹਤ ਸੰਭਾਲ ਲਈ ਜਰੂਰੀ ਨੁਕਤਿਆਂ ਬਾਰੇ ਭੋਜਨ ਤੇ ਪੋਸ਼ਣ ਵਿਭਾਗ ਤੋਂ ਡਾ. ਸ਼ਰੂਤੀ ਜੈਨ ਨੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ ਅਤੇ ਡਾ. ਸਹਿਜਵੀਰ ਕੋਰ ਨੇ ਖੁੰਬਾਂ ਦਾ ਸੂਪ, ਸਵੀਟ ਕੋਰਨ ਸੂਪ ਅਤੇ ਬਰੋਕਲੀ ਸੂਪ ਬਣਾਉਣ ਦੀ ਜਾਣਕਾਰੀ ਪ੍ਰੈਕਟੀਕਲ ਤਰੀਕੇ ਨਾਲ ਸਾਂਝੀ ਕੀਤੀ। ਕਿਸਾਨ ਬੀਬੀਆਂ ਨੇ ਬੜੇ ਉਤਸ਼ਾਹ ਨਾਲ ਇਸ ਕੈਂਪ ਵਿੱਚ ਭਾਗ ਲਿਆ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਪ੍ਰੇਰਨਾ ਕਪਿਲਾ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ। ਕੰਵਲਜੀਤ ਕੌਰ ਨੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ ਤੇ ਹੋਰ ਕਿਸਾਨ ਬੀਬੀਆਂ ਤੱਕ ਇਹ ਜਾਣਕਾਰੀ ਪਹੁੰਚਾਉਣ ਦੀ ਬੇਨਤੀ ਕੀਤੀ।