- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਏਯੂ. ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ ਲੱਗਾ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ : ਪੀਏਯੂ. ਦੇ ਕਿਸਾਨ ਕਲੱਬ ਵੱਲੋਂ ਕਰਵਾਏ ਜਾਂਦੇ ਮਾਸਿਕ ਸਿਖਲਾਈ ਕੈਂਪਾਂ ਦੀ ਲੜੀ ਵਿੱਚ ਵਿਸ਼ੇਸ਼ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਮਾਹਿਰਾਂ ਨੇ 110 ਦੇ ਕਰੀਬ ਕਿਸਾਨਾਂ ਦੀ ਹਾਜ਼ਰੀ ਵਿੱਚ ਚਲੰਤ ਖੇਤੀ ਕਾਰਜਾਂ ਅਤੇ ਸਮੱਸਿਆਵਾਂ ਬਾਰੇ ਜਾਗਰੂਕਤਾ ਫੈਲਾਈ। ਫਸਲ ਵਿਗਿਆਨ ਵਿਭਾਗ ਦੇ ਮਾਹਿਰ ਡਾ. ਜਗਰੂਪ ਕੌਰ ਨੇ ਪਰਾਲੀ ਦੀ ਸੰਭਾਲ ਦੇ ਨੁਕਤੇ ਅਤੇ ਲਾਭ ਕਿਸਾਨਾਂ ਨਾਲ ਸਾਂਝੇ ਕੀਤੇ। ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ਬਾਰੇ ਡਾ. ਰੂਮਾ ਦੇਵੀ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਫਲੋਰੀਕਲਚਰ ਮਾਹਿਰ ਡਾ. ਸਿਮਰਤ ਸਿੰਘ ਨੇ ਲੈਂਡਸਕੇਪਿੰਗ ਬਾਰੇ ਅਤੇ ਡਾ. ਸ਼ੈਲੀ ਨਈਅਰ ਨੇ ਤੇਲਬੀਜ ਫਸਲਾਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਦੱਸਿਆ। ਕਣਕ ਦੀ ਸਫਲਤਾ ਪੂਰਵਕ ਖੇਤੀ ਲਈ ਡਾ. ਇੰਦਰਪ੍ਰੀਤ ਕੌਰ ਧਾਲੀਵਾਲ ਵੱਲੋਂ ਕਿਸਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਕੈਂਪ ਵਿੱਚ ਸਵਾਗਤ ਦੇ ਸ਼ਬਦ ਡਾ. ਲਵਲੀਸ਼ ਗਰਗ ਨੇ ਕਹੇ ਜਦਕਿ ਪੀਏਯੂ. ਕਿਸਾਨ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਰੇਵਾਲ ਨੇ ਅੰਤ ਵਿੱਚ ਸਭ ਦਾ ਧੰਨਵਾਦ ਕੀਤਾ। ਕੈਂਪ ਦੇ ਕੁਆਰਡੀਨੇਟਰ ਵਰਿੰਦਰ ਸਿੰਘ ਸਨ।