- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਸੰਤੋਖ ਸਿੰਘ ਮਰਗਿੰਦ ਦੀ ਯਾਦ ’ਚ ਖੂਨਦਾਨ ਕੈਂਪ ਲਾਇਆ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ
ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾਂ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਜਥੇਦਾਰ ਸੰਤੋਖ ਸਿੰਘ ਮਰਗਿੰਦ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਫਲਾਈ ਸਾਹਿਬ ਵਿਖੇ ਲਗਾਇਆ ਗਿਆ। ਇਸ ਮੌਕੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਜਥੇਦਾਰ ਹਰਜਿੰਦਰ ਸਿੰਘ ਨੇ ਕੀਤਾ ਅਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਕਿਹਾ ਖੂਨਦਾਨ ਹਰ ਤੰਦਰੁਸਤ ਵਿਅਕਤੀ ਨੂੰ ਕਰਨਾ ਚਾਹੀਦਾ ਹੈ, ਖੂਨਦਾਨ ਕਰਨ ਨਾਲ ਹਾਰਟ ਵਰਗੀਆਂ ਹੋਰ ਵੱਡੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ,ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖ਼ੂਨਦਾਨੀਆਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੋਰਾਨ ਸਤਿਅਮ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿਤਾ ਜਾਵੇਗਾ। ਇਸ ਮੌਕੇ ਤੇ ਬਲਦੇਵ ਸਿੰਘ ਸੰਧੂ, ਦਿਲਬਾਗ ਸਿੰਘ, ਜੋਤੀ ਦੁਲੇਅ,ਗੁਰਪਾਲ ਸਿੰਘ ਦੁਲੇਅ, ਮਨੀ ਦੁਲੇਅ ਹਾਜ਼ਰ ਸਨ।