- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਮੰਜੀ ਸਾਹਿਬ ਵਿਖੇ ਦਸਤਾਰ ਮੁਕਾਬਲੇ 13 ਨੂੰ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ,ਡੇਹਲੋਂ/ਆਲਮਗੀਰ
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਸੁੰਦਰ ਦਸਤਾਰ ਮੁਕਾਬਲੇ 13 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਅਤੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਨੂੰ ਤਿੰਨ ਵਰਗਾਂ ਵਿੱਚ ਵੰਡਿਆ ਗਿਆ ਹੈ ਜਿਸ ਵਿੱਚ ਪਹਿਲਾਂ ਵਰਗ 8 ਤੋਂ 12 ਸਾਲ ਦੂਜਾ ਸਥਾਨ 13 ਤੋਂ 15 ਸਾਲ ਤੇ ਤੀਸਰਾ ਵਰਗ 16 ਤੇ 21 ਸਾਲ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ, ਨਾਲ ਉਨਾਂ ਕਿਹਾ ਕਿ ਜਿਨਾਂ ਸਕੂਲਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ ਅਤੇ 20 ਕਿਲੋਮੀਟਰ ਏਰੀਏ ਦੇ ਬੱਚੇ ਹੀ ਦਸਤਾਰ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ। ਦਸਤਾਰ ਮੁਕਾਬਲੇ ਦੌਰਾਨ ਜੇਤੂਆਂ ਨੂੰ ਹਜ਼ਾਰਾਂ ਦੇ ਨਕਦ ਇਨਾਮ, ਦਸਤਾਰਾਂ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਦਸਤਾਰ ਮੁਕਾਬਲੇ ਦੌਰਾਨ ਭਾਈ ਮਨਦੀਪ ਸਿੰਘ ਖੁਰਦ ਮੁੱਖ ਸੇਵਾਦਾਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਵੱਲੋਂ ਜੱਜਮੈਂਟ ਦੀ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਗੁਰਦੀਪ ਸਿੰਘ ਰਾਜੂ ਆਲਮਗੀਰ,ਹਲਕਾ ਦੋਰਾਹਾ ਮੁੱਖ ਪ੍ਰਚਾਰਕ ਭਾਈ ਕੁਲਦੀਪ ਸਿੰਘ, ਹਰਮਨ ਸਿੰਘ ਆਸੀ ਕਲਾਂ, ਕੁਲਵਿੰਦਰ ਸਿੰਘ ਤੋਜੀ ਆਲਮਗੀਰ,ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਇੰਟਰਨੈਸ਼ਨਲ ਦਸਤਾਰ ਕੋਚ ਹਰਪ੍ਰੀਤ ਸਿੰਘ ਚੀਮਾਂ, ਤਲਵਿੰਦਰ ਸਿੰਘ ਰਿਕਾਰਡ ਕੀਪਰ, ਅਮਨਦੀਪ ਸਿੰਘ ਖ਼ਜ਼ਾਨਚੀ, ਮਨਪ੍ਰੀਤ ਸਿੰਘ ਅਕਾਊਂਟੈਂਟ ਆਦਿ ਹਾਜ਼ਰ ਸਨ।