- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਸਨਮਾਨਿਤ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰੂਦੁਆਰਾ ਗੁਰੂ ਹਰਗੋਬਿੰਦਗ੍ਹੜ ਸਾਹਿਬ ਗਧਾਪੁਰ ਵਿਖੇ ਪਰਮ ਸੰਤ ਬਾਬਾ ਸੁੱਚਾ ਸਿੰਘ ਦੇ ਬਰਸੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਮਹਾਂਪੁਰਸ਼ਾਂ ਨੇ ਕਈ ਮੁਸ਼ਕਲਾਂ ਤੇ ਦੁੱਖਾਂ ਦਾ ਟਾਕਰਾ ਕਰਦਿਆਂ ਆਪਣੇ ਆਦਰਸ਼ ਦੀ ਪੂਰਤੀ ਕੀਤੀ। ਬਾਬਾ ਜੀ ਨੇ ਵੱਡੇ ਮਹਾਂਪੁਰਸ਼ਾਂ ਦੇ ਜੀਵਨ ਤੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਸਮਝਾਇਆ ਕਿ ਅਸੀਂ ਵੀ ਆਪਣਾ ਜੀਵਨ ਉਨ੍ਹਾਂ ਦੀ ਵਿਚਾਰਧਾਰਾ ਅਨੁਸਾਰ ਢਾਲੀਏ ਤੇ ਗੁਰਮਤ ਮਾਰਗ ਦੇ ਪਾਂਧੀ ਬਣੀਏ ਅਤੇ ਜਗਤ ਜਲੰਦੇ ਤੋਂ ਜੀਵਨ ਮੁਕਤ ਹੋਈਏ। ਉਨ੍ਹਾਂ ਅਜੋਕੇ ਵਕਤ ਦੀਆਂ ਮੁਸ਼ਕਲਾਂ-ਚਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਸਾਰੀਕਰਨ ਨੇ ਅਜੋਕੇ ਯੁੱਗ 'ਚ ਜਦੋਂ ਮਨੁੱਖ ਇਕੱਲਾ ਰਹਿ ਗਿਆ ਤੇ ਤਣਾਅ ਭਰਪੂਰ ਜ਼ਿੰਦਗੀ ਬਤੀਤ ਕਰ ਰਿਹਾ ਹੈ ਉਸ ਸਮੇਂ ਤੰਤੀ ਸਾਜ਼ਾਂ ਵੱਲੋਂ ਪੁਰਾਤਨ ਗੁਰਮਤਿ ਸੰਗੀਤ ਅਧਾਰਿਤ ਗੁਰਬਾਣੀ ਸ਼ਬਦ ਕੀਰਤਨ ਹੀ ਸੰਸਾਰ 'ਚ ਉਦਾਰ ਲਈ ਸਾਰੇ ਸੰਕਟਾਂ ਕਲੇਸ਼ਾਂ ਤੇ ਦੇ ਹੱਲ ਲਈ ਇੱਕੋ-ਇੱਕ ਸਾਰਥਕ ਅਤੇ ਸੰਪੂਰਨ ਸਾਧਨ ਹੈ। ਆਓ! ਮਹਾਂਪੁਰਸ਼ਾਂ ਵੱਲੋਂ ਗੁਰਬਾਣੀ ਦੀ ਰੋਸ਼ਨੀ ’ਚ ਦਰਸਾਏ ਮਾਰਗ ’ਤੇ ਚੱਲ ਕੇ ਜ਼ਿੰਦਗੀ ਰੋਸ਼ਨ ਕਰੀਏ ਅਤੇ ਲੋਕ ਸੁਖੀਏ ਪਰਲੋਕ ਸੁਹੇਲੇ ਹੋ ਨਿੱਬੜੀਏ। ਇਸ ਮੌਕੇ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਜਥੇਦਾਰ ਬਾਬਾ ਸਾਧੂ ਸਿੰਘ , ਗਿਆਨੀ ਕੇਵਲ ਸਿੰਘ ਹੈਬੋਵਾਲ, ਬਾਬਾ ਬਲਦੇਵ ਸਿੰਘ ਜੋਧੇਵਾਲ ਬਸਤੀ ਲੁਧਿਆਣਾ ਆਦਿ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ।