- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭੇਟ ਕੀਤੀਆ ਫੁੱਲਾਂ ਦੀਆਂ ਮਾਲਾਵਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ. ਲੁਧਿਆਣਾ
ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ’ਚ ਐੱਨਐੱਸਐੱਸ ਯੂਨਿਟ ਵੱਲੋਂ ਗਾਂਧੀ ਜੈਅੰਤੀ ਮਨਾਈ ਗਈ। ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਫੁੱਲਾਂ ਦੀਆਂ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ 'ਤੇ ਐਨਐਸਐਸ ਵਾਲੰਟੀਅਰਾਂ ਨੂੰ ਗਾਂਧੀ ਜੀ ਦੀਆਂ ਸਿੱਖਿਆਵਾਂ ਬਾਰੇ ਦੱਸਿਆ। ਉਨ੍ਹਾਂ ਨੇ ਗਾਂਧੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਦਾ ਵਚਨ ਦਿੱਤਾ। ਇਸ ਮੌਕੇ ਕੈਂਪਸ ਵਿਚ ਇਕ ਸਵੱਛਤਾ ਮੁਹਿੰਮ ਵੀ ਚਲਾਈ, ਜਿਸ ’ਚ ਐੱਨਐੱਸਐੱਸ ਵਾਲੰਟੀਅਰਾਂ ਨੇ ਪੂਰੇ ਜਜ਼ਬੇ ਨਾਲ ਹਿੱਸਾ ਲਿਆ। ਪ੍ਰਿੰਸੀਪਲ ਪ੍ਰੋ. ਸੰਦੀਪ ਚਾਨਨਾ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਗਾਂਧੀ ਜੀ ਦੇ ਸਿਧਾਂਤਾਂ ਦਾ ਪਾਲਣ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮਹੱਤਵਪੂਰਨ ਅਭਿਆਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਤੇ ਮਾਰਗਦਸ਼ਨ ਕਰਨ ਲਈ ਐਨਐਸਐਸ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਰਾਧਾ ਤੇ ਪ੍ਰੋ. ਸ਼ਿਵਾਨੀ ਮਿਗਲਾਨੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ, ਸੀਨੀਅਰ ਉਪਪ੍ਰਧਾਨ ਸ਼੍ਰੀ ਸੰਦੀਪ ਅਗਰਵਾਲ, ਮੀਤ ਪ੍ਰਧਾਨ ਸੰਦੀਪ ਜੈਨ, ਮੀਤ ਧਾਨ ਤਰੁਣ ਜੈਨ, ਜਨਰਲ ਸੈਕਟਰੀ ਭੂਸ਼ਣ ਵਰਮਾ ਅਤੇ ਮੈਨੇਜਰ ਬੁਧੀਰਾਜਾ ਆਦਿ ਮੌਜੂਦ ਸੀ।