- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਕਰੀਮਪੁਰੀ ਦੀ ਅਗਵਾਈ ਹੇਠ ਪੰਜਾਬ ’ਚ ਬਣੇਗੀ ਬਸਪਾ ਦੀ ਸਰਕਾਰ

ਵਿਸ਼ਾਲ,ਪੰਜਾਬੀ ਜਾਗਰਣ, ਲੁਧਿਆਣਾ
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਜੌੜਾ ਅਤੇ ਬਸਪਾ ਲੁਧਿਆਣਾ ਦੇ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਬਾੜੇਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਸਮਰਥਨ ਦੇਣਗੇ। ਇਸ ਵਾਰ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਬਸਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੰਮੇ ਸਮੇਂ ਤੋਂ ਦੇਖਦੇ ਆ ਰਹੇ ਹਨ ਅਤੇ ਹੁਣ ਉਹ ਸੂਬੇ ਵਿੱਚ ਨਵੀਂ ਸਿਆਸੀ ਦਿਸ਼ਾ ਦੀ ਆਸ ਕਰ ਰਹੇ ਹਨ। ਉਨ੍ਹਾਂ ਅਨੁਸਾਰ ਬਸਪਾ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਣ ਲਈ ਵਚਨਬੱਧ ਹੈ। ਭੁਪਿੰਦਰ ਸਿੰਘ ਜੌੜਾ ਨੇ ਕਿਹਾ ਕਿ ਬਸਪਾ ਵੱਲੋਂ ਸਮਾਜ ਦੇ ਪੱਛੜੇ, ਦੱਬੇ-ਕੁਚਲੇ ਅਤੇ ਆਮ ਵਰਗਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ। ਪਾਰਟੀ ਦਾ ਮੁੱਖ ਉਦੇਸ਼ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਲੋਕਾਂ ਦੇ ਬੁਨਿਆਦੀ ਹੱਕਾਂ ਦੀ ਰਾਖੀ ਕਰਨਾ ਹੈ।ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਵਰਕਰਾਂ ਨੂੰ ਬਸਪਾ ਸੁਪਰੀਮੋ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਭੈਣ ਮਾਇਆਵਤੀ ਦੇ ਵਿਚਾਰਾਂ ਤੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ।