- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਮਲ ਰੋਡ ਬਣੀ ਮਸ਼ੀਨਰੀ ਦਾ ਸ਼ੋਅਰੂਮ, ਨਿਗਮ ਪ੍ਰਸ਼ਾਸਨ ਬਣਿਆ ਮੂਕ ਦਰਸ਼ਕ

-ਸਥਾਨਕ ਲੋਕਾਂ ਨੇ ਨਿਗਮ ਕਮਿਸ਼ਨਰ ਤੋਂ ਕਾਰਵਾਈ ਦੀ ਕੀਤੀ ਮੰਗ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਦੇ ਇੰਡਸਟਰੀ ਏਰੀਆ ਬੀ ਦੇ ਇਲਾਕਾ ਜੈਮਲ ਰੋਡ ਦੇ ਦੁਕਾਨਦਾਰਾਂ ਵੱਲੋਂ ਸੜਕ ਦੇ ਦੋਵੇਂ ਪਾਸੇ ਮਸ਼ੀਨਰੀ ਰੱਖ ਕੇ ਖ਼ਰੀਦੋ-ਫਰੋਖ਼ਤ ਕੀਤੀ ਜਾ ਰਹੀ ਹੈ। ਜਿਸ ਕਾਰਨ ਆਵਾਜਾਈ ਦੀ ਸਮੱਸਿਆ ਵਧਦੀ ਜਾ ਰਹੀ ਹੈ ਤੇ ਅਕਸਰ ਜਦੋਂ ਕੋਈ ਮਸ਼ੀਨਰੀ ਲੋਡ ਕੀਤੀ ਜਾਂਦੀ ਹੈ ਤਾਂ ਸਥਾਨਕ ਲੋਕਾਂ ਨੂੰ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਹ ਰਸਤਾ ਬਦਲ ਕੇ ਉਨ੍ਹਾਂ ਨੂੰ ਆਪਣੀ ਮੰਜਿਲ ਤੇ ਜਾਣਾ ਪੈਂਦਾ ਹੈ, ਉਨ੍ਹਾਂ ਦਾ ਦੋਸ਼ ਹੈ ਕਿ ਸੜਕ ਦੇ ਕੰਢਿਆਂ ’ਤੇ ਦੁਕਾਨਦਾਰਾਂ ਵੱਲੋਂ ਨਵੀਆਂ ਅਤੇ ਪੁਰਾਣੀਆਂ ਮਸ਼ੀਨਾਂ ਪ੍ਰਦਰਸ਼ਿਤ ਕਰਕੇ ਸੜਕ ਨੂੰ ਹੀ ਸ਼ੋਅਰੂਮ ਵਾਂਗ ਵਰਤਿਆ ਜਾ ਰਿਹਾ ਹੈ।
ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸੜਕ ਨਗਰ ਨਿਗਮ ਦੇ ਜ਼ੋਨ-ਸੀ ਦਫ਼ਤਰ ਦੇ ਨੇੜੇ ਸਥਿਤ ਹੈ ਅਤੇ ਨਿਗਮ ਦੇ ਕਈ ਸੀਨੀਅਰ ਅਧਿਕਾਰੀ ਰੋਜ਼ਾਨਾ ਇੱਥੋਂ ਲੰਘਦੇ ਹਨ। ਇਸ ਦੇ ਬਾਵਜੂਦ ਸੜਕ ’ਤੇ ਹੋ ਰਹੇ ਕਥਿਤ ਨਾਜਾਇਜ਼ ਕਬਜ਼ਿਆਂ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸੜਕ ਕੰਢੇ ਰੇਹੜੀ ਲਾ ਕੇ ਰੋਜ਼ੀ-ਰੋਟੀ ਕਮਾਉਣ ਵਾਲਿਆਂ ਖ਼ਿਲਾਫ਼ ਨਿਗਮ ਦਾ ਤਹਿਬਾਜ਼ਾਰੀ ਵਿਭਾਗ ਤੁਰੰਤ ਕਾਰਵਾਈ ਕਰਦਾ ਹੈ, ਜਦਕਿ ਦੂਜੇ ਪਾਸੇ ਸੜਕ ’ਤੇ ਵੱਡੇ ਪੱਧਰ ’ਤੇ ਮਸ਼ੀਨਰੀ ਰੱਖਣ ਵਾਲਿਆਂ ਖ਼ਿਲਾਫ਼ ਲੰਬੇ ਸਮੇਂ ਤੋਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋ ਰਹੀ।
ਇਸ ਨੂੰ ਲੈ ਕੇ ਲੋਕ ਨਿਗਮ ਪ੍ਰਸ਼ਾਸ਼ਨ ਤੇ ਸਵਾਲ ਉਠਾ ਰਹੇ ਹਨ ਕਿ ਆਖ਼ਰ ਇਨ੍ਹਾਂ ਕਬਜ਼ਿਆਂ ਨੂੰ ਕਿਸ ਦੀ ਸਹਿ ਨਾਲ ਬਰਦਾਸ਼ਤ ਕੀਤਾ ਜਾ ਰਿਹਾ ਹੈ। ਲੋਕਾਂ ਨੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਮੰਗ ਕੀਤੀ ਹੈ ਕਿ ਜੈਮਲ ਰੋਡ ’ਤੇ ਸੜਕ ਨੂੰ ਘੇਰ ਕੇ ਰੱਖੀ ਮਸ਼ੀਨਰੀ ਅਤੇ ਹੋਰ ਕਬਜ਼ਿਆਂ ਦੀ ਜਾਂਚ ਕਰਵਾ ਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ ਨੂੰ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ।