- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟੀ ਨੂੰ ਤਰਸੇ ਮਿੱਡ-ਡੇ-ਮੀਲ ਵਰਕਰ,ਤਿੰਨ ਮਹੀਨਿਆਂ ਤੋਂ ਨਹੀਂ ਮਿਲਿਆ ਮਾਣ-ਭੱਤਾ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਮਿੱਡ-ਡੇ -ਮੀਲ ਵਰਕਰ ਇਸ ਵੇਲੇ ਰੋਟੀ ਨੂੰ ਤਰਸ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਮਾਣ ਭੱਤਾ ਹੀ ਨਹੀਂ ਮਿਲਿਆ। ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਤੇ ਤਿੰਨ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਵਰਕਰਾਂ ਅੰਦਰ ਭਾਰੀ ਰੋਸ ਦੇ ਚ੍ਲਦਿਆਂ ਅੱਜ ਇੱਥੇ ਭਾਈਬਾਲਾ ਚੌਕ ਵਿੱਚ ਪੰਜਾਬ ਸਰਕਾਰ ਖਿਲਾਫ ਉਨ੍ਹਾਂ ਰੱਜ ਕੇ ਨਾਅਰੇਬਾਜ਼ੀ ਕਰਦਿਆਂ ਦਿਲ ਦੀ ਭੜਾਸ ਕੱਢੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਜੱਥੇਬੰਦੀ ਦੀ ਸੁਬਾਈ ਆਗੂ ਪ੍ਰਵੀਨ ਕੁਮਾਰੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿੱਡ ਡੇ ਮੀਲ ਵਰਕਰਾਂ ਨੂੰ ਤਿੰਨ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਇਸ ਮਹਿੰਗਾਈ ਦੇ ਯੁੱਗ ’ਚ ਅਤਿ ਮਾੜੀ ਹਾਲਤ ਵਿੱਚ ਜ਼ਿੰਦਗੀ ਜਿਉਣਾ ਲਈ ਮਜਬੂਰ ਕੀਤਾ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆ ਦੱਸਿਆ ਕਿ ਇੱਕ ਪਾਸੇ ਤਾਂ ਸਰਕਾਰ ਨੇ ਮਿਡ ਡੇ ਮੀਲ ਵਰਕਰਾਂ ਨਾਲ ਤਨਖਾਹ ਦੁੱਗਣੀ ਕਰਨ ਦੇ ਵੱਡੇ ਵੱਡੇ ਵਾਅਦੇ ਕਰ ਰਹੀ ਸੀ,ਪਰ ਦੂਸਰੇ ਪਾਸੇ ਹਾਲੇ ਤੱਕ ਵਰਕਰਾਂ ਦੀਆਂ ਤਨਖ਼ਾਹ ਰੋਕ ਕੇ ਵੱਡੀਆਂ ਮਾਰ ਮਾਰੀਆਂ ਕੀਤੀਆਂ ਜਾ ਰਹੀਆਂ ਹਨ ।ਆਗੂਆਂ ਨੇ ਦੱਸਿਆ ਕਿ ਬੀਤੇ ਲੰਮੇ ਸਮੇ ਤੋਂ ਮਿੱਡ ਡੇ ਮੀਲ ਵਰਕਰ ਸਿਰਫ 100 ਰੁਪਏ ਦਿਹਾੜੀ ’ਤੇ ਕੰਮ ਕਰਦੀਆਂ ਆ ਰਹੀਆਂ,ਜਦ ਕਿ ਇਸ ਮਹਿੰਗਾਈ ਕਾਰਨ ਵਰਕਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਤਨਖਾਹ ਦੁੱਗਣੀ ਕੀਤੀ ਜਾਵੇਗੀ,ਪਰ ਲਗਭਗ ਚਾਰ ਸਾਲ ਬੀਤ ਜਾਣ ਬਾਅਦ ਵੀ ਇਹ ਵਾਅਦਾ ਵਫ਼ਾ ਨਹੀਂ ਹੋਇਆ। ਸਰਕਾਰ ਵਰਕਰਾਂ ਉੱਪਰ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਵਰਕਰਾਂ ਦੀ ਤਨਖਾਹ ਜਲਦੀ ਰਿਲੀਜ਼ ਕੀਤੀ ਜਾਵੇ। ਇਸ ਮੌਕੇ ਪਿੰਕੀ ਰਾਣੀ, ਅਮਨਦੀਪ ਕੌਰ,ਰਾਜਰਾਣੀ,ਮਨਜੀਤ ਕੌਰ, ਮਨਪ੍ਰੀਤ ਕੌਰ, ਨਿਸਾ ਰਾਣੀ,ਪਰਮਜੀਤ ਕੌਰ,ਮਨਪ੍ਰੀਤ ਅਤੇ ਸੋਭਾ ਆਦਿ ਨੇ ਸੰਬੋਧਨ ਕੀਤਾ।