- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ, ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਾਈ ਭੁਪਿੰਦਰ ਸਿੰਘ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਹਰਮਿੰਦਰ ਸਿੰਘ ਕੋਹਲੀ,ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਣੀ, ਗੁਰਦੀਪ ਸਿੰਘ ਡੀਮਾਰਟੇ,ਐਨਪੀ ਸਿੰਘ ਕਥੂਰੀਆਂ, ਇੰਦਰਬੀਰ ਸਿੰਘ ਬੱਤਰਾ, ਅਵਤਾਰ ਸਿੰਘ ਬੀਕੇ, ਸੁਰਜੀਤ ਸਿੰਘ ਮਨਚੰਦਾ,ਦਾਨ ਸਿੰਘ ਤਜਿੰਦਰਪਾਲ ਸਿੰਘ,ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।