- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਗਿੱਲ ਤੋਂ ਕਾਂਗਰਸ ਉਮੀਦਵਾਰ ਵੱਡੀ ਲੀਡ ਨਾਲ ਜਿੱਤੇਗਾ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਗਿੱਲ ਤੋਂ ਕਾਂਗਰਸ ਦਾ ਉਮੀਦਵਾਰ ਵੱਡੇ ਮਾਰਜਨ ਨਾਲ ਜਿੱਤ ਦਰਜ ਕਰੇਗਾ•। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਬਲਾਕ ਸੰਮਤੀ ਮੈਂਬਰ ਅਮਰਜੀਤ ਕੌਰ ਅਤੇ ਬਲਾਕ ਪ੍ਰਧਾਨ ਹਰਵਿੰਦਰ ਕੌਰ ਚੁਪਕੀ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਭਵਿੱਖੀ ਚੋਣਾਂ ਲਈ ਹਲਕਾ ਗਿੱਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇੱਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਨਿੱਤਰਨਗੇ ਤੇ ਪਾਰਟੀ ਹਾਈਕਮਾਂਡ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਵਾਲੇ ਉਮੀਦਵਾਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ। ਮੌਜੂਦਾ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ‘ਆਪ’ ਵੱਲੋਂ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਗਈਆਂ ਗਰੰਟੀਆਂ ਸਿਰਫ਼ ਕਾਗਜ਼ੀ ਤੇ ਗਾਰੰਟੀਆਂ ਤੱਕ ਹੀ ਸੀਮਤ ਰਹਿ ਗਈਆਂ ਹਨ, ਜਦਕਿ ਹਕੀਕੀ ਰੂਪ ਵਿੱਚ ਜ਼ਮੀਨੀ ਪੱਧਰ 'ਤੇ ਕੋਈ ਵੀ ਕੰਮ ਨਹੀਂ ਹੋਇਆ। ਉਹਨਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ। ਪਿੰਡਾਂ ਦੇ ਲੋਕ ਬੇਸਬਰੀ ਨਾਲ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨ 'ਤੇ ਪਿੰਡਾਂ ਵਿੱਚ ਰੁਕੇ ਹੋਏ ਵਿਕਾਸ ਕਾਰਜ ਦੁਬਾਰਾ ਗਤੀ ਫੜ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲੋਕ ਹੁਣ ਸਿਰਫ਼ ਕਾਂਗਰਸ ਪਾਰਟੀ ਵੱਲ ਹੀ ਉਮੀਦਾਂ ਲਾਈ ਬੈਠੇ ਹਨ ਅਤੇ ਚੋਣਾਂ ਵਿੱਚ 'ਆਪ' ਸਰਕਾਰ ਨੂੰ ਚਲਦਾ ਕਰਨ ਲਈ ਤਿਆਰ ਹਨ।