- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕਾਮ ਟੈਕਸ ਪਲੈਨਿੰਗ ਅਤੇ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀਕਾਮ. (ਟੈਕਸ ਪਲੈਨਿੰਗ ਅਤੇ ਮੈਨੇਜਮੈਂਟ) ਸਮੈਸਟਰ-ਦੂਜਾ ਦੀਆਂ ਵਿਦਿਆਰਥਣਾਂ ਨੇ ਮਈ 2026 ਵਿੱਚ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੰਜ ਯੂਨੀਵਰਸਿਟੀ ਪੁਜ਼ੀਸ਼ਨਾਂ ਵਿੱਚ ਸੱਤ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਸੰਦਲੀ ਨੇ 8.54 ਐੱਸਜੀਪੀਏ. ਨਾਲ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਜਾਨਵੀ ਨੇ 8.38 ਐੱਸਜੀਪੀਏ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਦਿਲਪ੍ਰੀਤ ਕੌਰ ਅਤੇ ਸਾਕਸ਼ੀ ਨੇ 8.33 ਐੱਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਮੋਕਸ਼ੀ ਸ਼ਰਮਾ ਨੇ 8.29 ਐੱਸ.ਜੀ.ਪੀ.ਏ. ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਨਵਦੀਪ ਕੌਰ ਅਤੇ ਨੀਤੂ ਦਿਵਾਕਰ ਨੇ 8.25 ਐੱਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਪੰਜਵਾਂ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਜੀ ਨੇ ਵਿਦਿਆਰਥਣਾਂ ਅਤੇ ਸਮੁੱਚੇ ਵਿਭਾਗ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਸ੍ਰੀਮਤੀ ਸਰਿਤਾ ਖੁਰਾਣਾ ਨੇ ਵੀ ਵਿਦਿਆਰਥਣਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਅਤੇ ਸਫ਼ਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।