- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ-ਸ਼ਿਵਾਲਕ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾ ਗਿੱਲ ਤੋਂ ਪਾਰਟੀ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਨੇ ਜਸਦੇਵ ਨਗਰ ਵਿਖੇ ਸੀਨੀਅਰ ਆਗੂ ਸੱਚਦੇਵ ਸਿੰਘ ਗਿੱਲ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਇਕੱਤਰ ਹੋਏ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਰਹਿਤ ਰਾਜ ਦਾ ਵਾਅਦਾ ਕਰਨ ਵਾਲੀ ‘ਆਪ’ ਦੇ ਆਗੂ ਖੁਦ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ (ਬਾਦਲ) ਵੀ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਇਮਾਨਦਾਰੀ ਨਾਲ ਨਹੀਂ ਚੱਲ ਰਹੇ। ਇਨ੍ਹਾਂ ਕਾਰਨਾਂ ਕਰਕੇ ਸੋਨੇ ਦੀ ਚਿੜੀ ਅਖਵਾਉਣ ਵਾਲਾ ਪੰਜਾਬ ਅੱਜ ਆਰਥਿਕ ਪੱਖੋਂ ਕਮਜ਼ੋਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਰਨਾਂ ਸਿਆਸੀ ਪਾਰਟੀਆਂ ਨੂੰ ਪਛਾੜ ਕੇ ਸੱਤਾ ਹਾਸਲ ਕਰੇਗਾ ਅਤੇ ਸੂਬੇ ਅੰਦਰਲੀਆਂ ਖਾਮੀਆਂ ਨੂੰ ਦੂਰ ਕਰਨ ਲਈ ਤੁਰੰਤ ਪ੍ਰਭਾਵ ਨਾਲ ਠੋਸ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ।
ਮੀਟਿੰਗ ਦੇ ਅੰਤ ’ਚ ਸੱਚਦੇਵ ਸਿੰਘ ਗਿੱਲ ਨੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਲਾਕੇ ਵਿੱਚੋਂ ਇੱਕ-ਇੱਕ ਵੋਟ ਪਾਰਟੀ ਦੇ ਹੱਕ ਵਿੱਚ ਪਵਾਉਣ ਲਈ ਹਲਕਾ ਨਿਵਾਸੀਆਂ ਨੂੰ ਵਿਸ਼ੇਸ਼ ਤੌਰ ’ਤੇ ਜਾਗਰੂਕ ਕਰਨਗੇ। ਇਸ ਮੌਕੇ ਸੱਚਦੇਵ ਸਿੰਘ ਗਿੱਲ ਅਤੇ ਇਲਾਕਾ ਨਿਵਾਸੀਆਂ ਵੱਲੋਂ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਚਰਨ ਸਿੰਘ ਚੱਕੀ ਵਾਲੇ, ਸਾਬਕਾ ਸਰਪੰਚ ਜਗਦੀਪ ਸਿੰਘ, ਅਵਤਾਰ ਸਿੰਘ ਗਿੱਲ, ਸਾਬਕਾ ਸਰਪੰਚ ਗੁਰਮੋਹਨ ਸਿੰਘ ਜਸਦੇਵ ਨਗਰ, ਅਵਤਾਰ ਸਿੰਘ ਟਿਵਾਣਾ, ਧਰਮਪਾਲ ਸਿੰਘ ਧਰਮਾ, ਗੁਰਦੇਵ ਸਿੰਘ ਕੈਨੇਡਾ, ਜਗਮੋਹਨ ਸਿੰਘ ਬੀਰੀ, ਗੁਰਚਰਨ ਸਿੰਘ ਜੈਮਣੀ ਵਾਲੇ, ਸਮੂਹ ਸਿਕਲੀਗਰ ਭਾਈਚਾਰਾ ਜਨਤਾ ਕਲੋਨੀ, ਤਰਲੋਕ ਸਿੰਘ ਸਾਬਕਾ ਜੇਈ., ਨੀਟਾ, ਸਾਬਕਾ ਪੰਚ ਮਨਮੋਹਨ ਸਿੰਘ, ਪਾਲ ਸਿੰਘ, ਪੀ.ਏ. ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।