- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਹਾੜਾ ’ਚ ਮਨਵੀਰ ਸਿੰਘ ਧਾਲੀਵਾਲ ਨੇ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ

ਗੁਰਦੀਪ ਭਾਮੀਆਂ,ਪੰਜਾਬੀ ਜਾਗਰਣ, ਸਾਹਨੇਵਾਲ/ਕੁਹਾੜਾ
ਹਲਕਾ ਸਾਹਨੇਵਾਲ ’ਚ ਕਾਂਗਰਸ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਵੱਲੋਂ ਕੋਹਾੜਾ ਵਿਖੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ। ਦਫ਼ਤਰ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਉਪਰੰਤ ਅਰਦਾਸ ਨਾਲ ਹੋਈ। ਇਸ ਮੌਕੇ ਹਲਕਾ ਸਾਹਨੇਵਾਲ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਨਵੇਂ ਕੰਮ ਦੀ ਸ਼ੁਰੂਆਤ ਗੁਰੂ ਸਾਹਿਬ ਦਾ ਓਟ-ਆਸਰਾ ਲੈ ਕੇ ਕਰਨਾ ਉਨ੍ਹਾਂ ਲਈ ਸ਼ਰਧਾ ਦਾ ਵਿਸ਼ਾ ਹੈ। ਕੋਹਾੜਾ ਵਿਖੇ ਸਥਾਪਤ ਕੀਤਾ ਗਿਆ ਦਫ਼ਤਰ ਸਿਰਫ਼ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੀ ਆਵਾਜ਼ ਸਬੰਧਤ ਪੱਧਰ ਤੱਕ ਪਹੁੰਚਾਉਣ ਲਈ ਵੀ ਮੰਚ ਵਜੋਂ ਕੰਮ ਕਰੇਗਾ। ਐਡਵੋਕੇਟ ਧਾਲੀਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਤਿਆਰੀਆਂ ਹੁਣ ਤੋਂ ਹੀ ਤੇਜ਼ ਕੀਤੀਆਂ ਜਾਣਗੀਆਂ। ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਹਲਕਾ ਸਾਹਨੇਵਾਲ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਲੋਕ ਸੇਵਾ ਨਾਲ ਜੁੜਿਆ ਹੋਇਆ ਹੈ। ਹਲਕਾ ਸਾਹਨੇਵਾਲ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨਾ ਤੇ ਕਾਂਗਰਸ ਦੇ ਵਰਕਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਸਾਡਾ ਮੁੱਖ ਉਦੇਸ਼ ਹੈ। ਸਮਾਗਮ ਵਿੱਚ ਪਾਲ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਸਤਿੰਦਰਪਾਲ ਸਿੰਘ ਤਾਜਪੁਰੀ ਸਾਬਕਾ ਚੇਅਰਮੈਨ ਜੈਨਕੋ, ਰਣਜੀਤ ਸਿੰਘ ਮੈਨੇਜਰ, ਧਰਮਜੀਤ ਜੱਗੀ ਕਨੇਚ, ਜੱਸਾ ਰਾਏ, ਸੁਰਿੰਦਰ ਗਰੇਵਾਲ ਤੇ ਐੱਸ.ਪੀ.ਐੱਸ. ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।