- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ। ਇਹ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹੋਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਸਰਬ ਸਾਂਝੇ ਅਧਿਆਤਮਿਕਤਾ ਤੇ ਰੂਹਾਨੀਅਤ ਦੇ ਪ੍ਰਤੀਕ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ। ਕੀਰਤਨ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਯੁਗੇਸ਼ ਸਿੰਘ ਹਜੂਰੀ ਰਾਗੀ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਭਾਈ ਯੁਗੇਸ਼ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਜੋਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਦਾ ਕੀਰਤਨੀ ਜੱਥਾ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।