- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ’ਚ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ

15)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ 7 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਰਾਗੀ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਬਾਣੀ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਆਲੋਵਾਲ ਨੇ ਸੰਗਤ ਨਾਲ ਮੁੱਖ ਵਾਕ ਤੇ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ । ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਤੇ ਦਾਨੀ ਸੱਜਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ ਅਮਰਜੋਤ ਸਿੰਘ ਸੰਧੂ,ਨਿਰਵਣੀ ਕੌਰ, ਅਮਰਜੀਤ ਕੌਰ, ਗੁਰਜੀਤ ਸਿੰਘ,ਰਣਜੋਧ ਸਿੰਘ, ਸੁਖਜੀਤ ਕੌਰ ਕਨੇਡਾ, ਹਰਮਨਪ੍ਰੀਤ ਸਿੰਘ ਹਰਪ੍ਰੀਤ ਅਸਟ੍ਰੇਲੀਆ, ਜੁਵਰਾਜ ਸਿੰਘ , ਜਸਪਾਲ ਸਿੰਘ ਜਲੰਧਰ, ਗੁਰਵਿੰਦਰ ਸਿੰਘ, ਰਜਵਿੰਦਰ ਕੋਰ, ਮਹਿੰਦਰ ਸਿੰਘ ਯੂਐਸਏ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।